ਅਪਰਾਧਸਿਆਸਤਖਬਰਾਂ

ਅੰਮ੍ਰਿਤਸਰ ‘ਚ ਜਮਾਨਤ ’ਤੇ ਆਏ ਵਿਅਕਤੀ ਨੂੰ ਮਾਰੀ ਗੋਲੀ

ਅੰਮ੍ਰਿਤਸਰ-ਆਨੰਦਪੁਰੀ ਮੁਹੱਲੇ ਦੇ ਰਹਿਣ ਵਾਲੇ ਗੁਰਦੀਪ ਸਿੰਘ ਦਾ ਅੱਜ ਦਿਨ ਦਿਹਾੜੇ ਉਸ ਦੇ ਭਤੀਜੇ ਅਮਨਦੀਪ ਸਿੰਘ ਉਰਫ਼ ਲਾਲਾ ਨੇ ਘਨੂੰਪੁਰ ਕਾਲੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੇ ਪੁੱਤਰ ਜੁਗਰਾਜ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਗੁਰਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨਾਲ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ। ਜੁਗਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਲਾਲਾ ਨੇ ਮੇਰੇ ਪਿਤਾ ਨੂੰ ਗੋਲੀ ਮਾਰ ਦਿੱਤੀ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਨੁਸਾਰ ਇਹ ਬਦਲੇ ਦੀ ਹੱਤਿਆ ਸੀ ਕਿਉਂਕਿ ਗੁਰਦੀਪ ਨੇ ਕਰੀਬ ਅੱਠ ਸਾਲ ਪਹਿਲਾਂ ਆਪਣੇ ਭਰਾ ਅਤੇ ਅਮਨਦੀਪ ਦੇ ਪਿਤਾ ਹਰਜਿੰਦਰ ਸਿੰਘ ਦਾ ਕਤਲ ਕੀਤਾ ਸੀ। ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਚਾਰ ਮਹੀਨੇ ਪਹਿਲਾਂ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Comment here