ਸਿਆਸਤਖਬਰਾਂ

ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਮੰਗ
ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਨੋਟੀਫਿਕੇਸ਼ਨ ਜਾਰੀ ਕਰੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਧਰਮ ਪ੍ਰਚਾਰ ਦੀ ਲਹਿਰ ਸਿਖਰਾਂ ‘ਤੇ ਹੈ, ਜਿਸ ਤਹਿਤ 200 ਮਿਸ਼ਨਰੀ ਵਿਦਿਆਰਥੀਆਂ ਨੂੰ ਜੂਨ ਦੀਆਂ ਛੁੱਟੀਆਂ ਵਿਚ 50 ਪਿੰਡਾਂ ਵਿਚ ਪ੍ਰਚਾਰ ਕੀਤਾ ਅਤੇ ਵੱਡੀ ਪੱਧਰ ‘ਤੇ ਪਰਿਵਾਰਾਂ ਦੀ ਘਰ ਵਾਪਸੀ ਹੋਈ ਹੈ ਅਤੇ ਇਹ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰੇਕ ਪਹਿਲੂ ‘ਤੇ ਵਿਚਾਰ ਕੀਤਾ ਜਾਂਦਾ ਹੈ ਅਤੇ ਇਸ ਨੂੰ ਰੋਕਣ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

Comment here