ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਅੰਮ੍ਰਿਤਸਰ ਪੁਲਿਸ ਨੂੰ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਮਿਲਿਆ

ਅੰਮ੍ਰਿਤਸਰ-ਜੱਗੂ ਭਗਵਾਨਪੁਰੀਆ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ।ਉਸ ਤੋਂ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਪੁੱਛਗਿੱਛ ਕਰੇਗੀ ਜਿਸ ਨੂੰ ਲੈ ਕੇ ਐਤਵਾਰ ਉਸ ਨੂੰ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਨੂੰ ਉਸ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੀ ਅਦਾਲਤ ਵਿਚ ਉਸ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਤੋਂ ਵੀ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪਿਛਲੇ ਮਹੀਨੇ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਸੀ। ਹੁਣ ਇਸ ਮਾਮਲੇ ਵਿਚ ਜੱਗੂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਜੱਗੂ ਭਗਵਾਨਪੂਰੀਆ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਬੀਤੇ ਸਾਲ ਰਾਣਾ ਕੰਦੋਵਾਲੀਆ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜੱਗੂ ਭਗਵਾਨਪੂਰੀਆ ਨੇ ਆਪਣੇ ਫੇਸ ਬੁੱਕ ’ਤੇ ਸ਼ੇਅਰ ਕਰਕੇ ਇਸ ਨੂੰ ਕਬੂਲ ਕੀਤਾ ਸੀ। ਅੰਮ੍ਰਿਤਸਰ ਵਿਚ ਹਾਲ ਹੀ ਵਿਚ ਹੋਏ ਪੁਲਿਸ ਮੁਕਾਬਲੇ ਵਿਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ੂਟਰ ਮਨਪ੍ਰੀਤ ਸਿੰਘ ਕੁੱਸਾ ਉਰਫ਼ ਮਨੂੰ ਅਤੇ ਜਗਰੂਪ ਸਿੰਘ ਉਰਫ਼ ਰੂਪਾ ਉਸ ਦੇ ਗਰੋਹ ਦੇ ਮੈਂਬਰ ਸਨ। ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ’ਤੇ ਹੀ ਉਸ ਨੇ ਦੋਵਾਂ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਹੋਣ ਲਈ ਕਿਹਾ ਸੀ।

Comment here