ਅਪਰਾਧਸਿਆਸਤਖਬਰਾਂ

ਅੰਵਤੀਪੁਰਾ ਪੁਲਸ ਮੁਕਾਬਲੇ ‘ਚ ਇਕ ਅੱਤਵਾਦੀ ਢੇਰ

ਅੰਵਤੀਪੁਰਾ –ਜੰਮੂ-ਕਸ਼ਮੀਰ ਦੇ ਅੰਵਤੀਪੁਰਾ ਵਿਚ ਦੇਰ ਰਾਤ ਨੂੰ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਕਸ਼ਮੀਰ ਜ਼ੋਨ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵੇਲੇ ਅੱਤਵਾਦੀਆਂ ਤੇ ਪੁਲਸ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ ਵਿਚ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਹਾਲਾਂਕੀ ਮਾਰੇ ਗਏ ਅੱਤਵਾਦੀ ਦੀ ਲਾਸ਼ ਅਜੇ ਬਰਾਮਦ ਨਹੀਂ ਹੋਈ। ਖ਼ਬਰ ਲਿਖੇ ਜਾਣ ਤਕ ਇਹ ਮੁਕਾਬਲਾ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਵਿਚ ਅੱਤਵਾਦੀਆਂ ਵੱਲੋਂ ਇਕ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਸੀ ਕਿ ਪ੍ਰਸ਼ਾਸਨ ਨੇ ਅੱਤਵਾਦੀਆਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਪੂਰੀ ਖੁਲ੍ਹ ਦਿੱਤੀ ਹੈ। ਅਸੀਂ ਅੱਤਵਾਦ ਦੀਆਂ ਅਜਿਹੀਆਂ ਹਰਕਤਾਂ ਦਾ ਮੁਕਾਬਲਾ ਕਰਨਾ ਜਾਰੀ ਰੱਖਾਂਗੇ। ਇਸੇ ਤਰ੍ਹਾਂ ਡੀ.ਆਈ.ਜੀ. ਦੱਖਣੀ ਕਸ਼ਮੀਰ ਰਈਸ ਭੱਟ ਨੇ ਕਿਹਾ ਸੀ ਕਿ ਵਾਰਦਾਤ ਨਾਲ ਜੁੜੇ ਅੱਤਵਾਦੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਮੁਕਾਇਆ ਜਾਵੇਗਾ।

Comment here