ਸਿਆਸਤਖਬਰਾਂ

ਅੱਜ ਤੋਂ ਚੋਣ ਕਮਿਸ਼ਨ ਹੋ ਰਿਹੈ ਸਰਗਰਮ, ਤਿਆਰੀਆਂ ਦਾ ਲਵੇਗਾ ਜਾਇਜ਼ਾ

ਨਵੀਂ ਦਿੱਲੀ- ਅਗਲੇ ਸਾਲ 2022 ਦੇ ਸ਼ੁਰੂ ਵਿੱਚ, ਸ਼ਾਇਦ ਫਰਵਰੀ ਮਹੀਨੇ ਵਿੱਚ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਲਈ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਦੇ ਲਈ ਚੋਣ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਬੁੱਧਵਾਰ ਪੰਜਾਬ ਤੋਂ ਆਪਣਾ ਰਵਾਇਤੀ ਦੌਰਾ ਸ਼ੁਰੂ ਕਰ ਰਿਹਾ ਹੈ। ਚੋਣ ਤਰੀਕਾਂ ਤੈਅ ਕਰਨ ਤੋਂ ਪਹਿਲਾਂ ਕਮਿਸ਼ਨ ਇਸ ਮਾਮਲੇ ‘ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਫਰਵਰੀ ਵਿੱਚ ਵੋਟਿੰਗ ਸ਼ੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਰਿਪੋਰਟਾਂ ਮੁਤਾਬਕ ਪੰਜਾਬ ਤੋਂ ਬਾਅਦ ਚੋਣ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੇ ਹਫਤੇ ਗੋਆ ਅਤੇ ਫਿਰ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ। ਮੌਜੂਦਾ ਸਮੇਂ ਵਿੱਚ ਸੁਸ਼ੀਲ ਚੰਦਰਾ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ ਅਤੇ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਹਨ। ਹਾਲਾਂਕਿ ਕਮਿਸ਼ਨ ਕਦੋਂ ਉੱਤਰ ਪ੍ਰਦੇਸ਼ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਵੈਸੇ ਮੰਨਿਆ ਜਾ ਰਿਹਾ ਹੈ ਕਿ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਯੂ ਪੀ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ਸਭ ਤੋਂ ਵੱਡਾ ਸੂਬਾ ਹੈ ਅਤੇ ਇਸ ਲਈ ਇੱਥੇ ਚੋਣਾਂ ਦੇ ਪੜਾਅ ਵੀ ਸਭ ਤੋਂ ਜ਼ਿਆਦਾ ਹੋਣ ਦੀ ਸੰਭਾਵਨਾ ਹੈ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਜਨਵਰੀ ਦੇ ਸ਼ੁਰੂ ਵਿੱਚ ਚੋਣਾਂ ਦਾ ਐਲਾਨ ਹੋ ਜਾਵੇਗਾ ਤੇ ਚੋਮ ਜ਼ਾਬਤਾ ਲੱਗ ਜਾਵੇਗਾ।

Comment here