ਅਪਰਾਧਸਿਆਸਤਖਬਰਾਂ

ਅੱਤਵਾਦੀਆਂ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਸਮਾਗਮ ਨੂੰ ਉਡਾਉਣ ਦੀ ਦਿੱਤੀ ਧਮਕੀ

ਅੰਮ੍ਰਿਤਸਰ-23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਾਹੌਰ ਪਾਕਿਸਤਾਨ ਵਿਖੇ ਮਨਾਇਆ ਜਾਂਦਾ ਹੈ।ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਹੀਦੀ ਦਿਹਾੜਾ ਮਨਾਉਣ ਤੋਂ ਰੋਕਦੇ ਹੋਏ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਭਗਤ ਸਿੰਘ ਫਾਊਂਡੇਸ਼ਨ ਨੇ ਅੱਤਵਾਦੀ ਸੰਗਠਨਾਂ ਦੀ ਪ੍ਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਵੱਡੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਹੈ।
ਇਸ ਸਬੰਧੀ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਜਨਾਬ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਕਈ ਅੱਤਵਾਦੀ ਸੰਗਠਨਾਂ ਵੱਲੋਂ ਇਹ ਸਮਾਗਮ ਨਾ ਕਰਨ ਲਈ ਧਮਕਾਇਆ ਜਾ ਰਿਹਾ ਹੈ।

Comment here