ਅਪਰਾਧਸਿਆਸਤਖਬਰਾਂ

ਅੱਤਵਾਦੀਆਂ ਵੱਲੋੰ ਪੰਚ ਦਾ ਕਤਲ

ਸ਼੍ਰੀਨਗਰ– ਬੀਤੀ ਸ਼ਾਮ ਇੱਛੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕੋਲਪੋਰਾ ਇਲਾਕੇ ’ਚ ਅੱਤਵਾਦੀਆਂ ਨੇ ਇਕ ਪੰਚ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ। ਪੰਚ ਮੁਹੰਮਦ ਯਾਕੂਬ ਡਾਰ ਨਿਵਾਸੀ ਸੁੰਦੂ ਕੁਲਗਾਮ ’ਤੇ ਗੋਲੀਬਾਰੀ ਕੀਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਲਾ ਹਸਪਤਾਲ ਕੁਲਗਾਮ ਦੇ ਮੈਡੀਕਲ ਸੁਪਰਡੈਂਟ ਡਾ. ਮੁਜੱਫਰ ਜਰਗਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਸਪਤਾਲ ’ਚ ਡਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਰ ਦੀ ਛਾਤੀ ਅਤੇ ਗਰਦਨ ’ਚ ਗੋਲੀਆਂ ਲੱਗੀਆਂ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ ’ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

Comment here