ਅਪਰਾਧਸਿਆਸਤਖਬਰਾਂਦੁਨੀਆ

ਅੱਤਵਾਦੀਆਂ ਹੱਥੋਂ ਮਾਰੇ ਅਧਿਆਪਕ ਦੀ ਪਤਨੀ ਨੂੰ ਮਿਲੀ ਨੌਕਰੀ

ਜੰਮੂ-ਬੀਤੀ 7 ਅਕਤੂਬਰ ਨੂੰ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਪੁਰਾਣੇ ਸ਼ਹਿਰ ਦੇ ਈਦਗਾਹ ਸੰਗਮ ਇਲਾਕੇ ਵਿਚ ਸਥਿਤ ਸਰਕਾਰੀ ਬਾਲ ਹਾਇਰ ਸੈਕੰਡਰੀ ਸਕੂਲ ਵਿਚ ਦਾਖ਼ਲ ਹੋ ਕੇ ਦੀਪਕ ਚੰਦ ਸਮੇਤ ਦੋ ਅਧਿਆਪਕਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ’ਚ ਦੋਹਾਂ ਦੀ ਮੌਤ ਹੋ ਗਈ ਸੀ। ਇਥੋਂ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਅਧਿਆਪਕ ਦੀਪਕ ਚੰਦ ਦੀ ਪਤਨੀ ਨੂੰ ਅੱਜ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਜੋ ਪਿਛਲੇ ਮਹੀਨੇ ਸ਼੍ਰੀਨਗਰ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਦੋ ਲੋਕਾਂ ’ਚ ਸ਼ਾਮਲ ਸਨ। ਅੱਤਵਾਦੀ ਸੰਗਠਨ ਦਿ ਰੈਸਿਸਟੇਂਟ ਫੋਰਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਉੱਪ ਰਾਜਪਾਲ ਦਫ਼ਤਰ ਨੇ ਟਵਿੱਟਰ ’ਤੇ ਪੋਸਟ ਕੀਤਾ ਕਿ ਸ਼੍ਰੀਨਗਰ ’ਚ ਅੱਤਵਾਦੀਆਂ ਵਲੋਂ ਮਾਰੇ ਗਏ ਦੀਪਕ ਚੰਦ ਦੀ ਪਤਨੀ ਆਰਾਧਨਾ ਮਹਿਰਾ ਨੂੰ ਅੱਜ ਨਿਯੁਕਤੀ ਪੱਤਰ ਸੌਂਪਿਆ। ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ ਹੈ। ਮਹਿਰਾ ਨੇ ਇੱਥੇ ਰਾਜਭਵਨ ਵਿਚ ਉੱਪ ਰਾਜਪਾਲ ਤੋਂ ਇਹ ਨਿਯੁਕਤੀ ਪੱਤਰ ਪ੍ਰਾਪਤ ਕੀਤਾ। ਦੱਸ ਦੇਈਏ ਕਿ ਉੱਪ ਰਾਜਪਾਲ ਦੇ ਸਕੱਤਰੇਤ ਨੇ ਅੱਜ ਤੋਂ ਜੰਮੂ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਦਫ਼ਤਰ ਰਾਜਧਾਨੀ ਸ਼੍ਰੀਨਗਰ ਤੋਂ ਸਰਦ ਰੁੱਤ ਰਾਜਧਾਨੀ ਜੰਮੂ ਟਰਾਂਸਫਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਘੱਟ ਗਿਣਤੀ ਭਾਈਚਾਰੇ ਦੀ ਇਕ ਮਹਿਲਾ ਸੁਪਿੰਦਰ ਕੌਰ (46) ਦੀ ਵੀ ਪਹਿਚਾਣ ਕੀਤੀ ਗਈ, ਜਿਸ ਦਾ ਵੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

Comment here