ਅਪਰਾਧਖਬਰਾਂਚਲੰਤ ਮਾਮਲੇ

ਅੱਤਵਾਦੀ ਫੰਡਿੰਗ ਮਾਮਲੇ ’ਚ ਪੀ.ਯੂ. ਦਾ ਵਿਦਿਆਰਥੀ ਗ੍ਰਿਫ਼ਤਾਰ

ਚੰਡੀਗੜ੍ਹ-ਅੱਤਵਾਦੀ ਫੰਡਿੰਗ ਮਾਮਲੇ ’ਚ ਪੰਜਾਬ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਦੀ ਪਛਾਣ ਮੂਲ ਰੂਪ ਤੋਂ ਸੰਗਰੂਰ ’ਚ ਭਵਾਨੀਗੜ੍ਹ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ, ਜੋ ਕਿ ਪੰਜਾਬ ਯੂਨੀਵਰਸਿਟੀ ’ਚ ਐੱਮ. ਏ. ਦੀ ਪੜ੍ਹਾਈ ਕਰ ਰਿਹਾ ਹੈ।
ਦੋਸ਼ੀ ਵਿਦਿਆਰਥੀ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਅਰਸ਼ਦੀਪ ਵਿਦੇਸ਼ ’ਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ ਹੈ।
ਜਾਂਚ ਏਜੰਸੀ ਤੋਂ ਪਤਾ ਲੱਗਾ ਹੈ ਕਿ ਆਈ. ਐੱਸ. ਆਈ. ਦੇ ਗੁਰਗੇ ਵੱਲੋਂ ਅਰਸ਼ਦੀਪ ਦੇ ਬੈਂਕ ਖਾਤੇ ’ਚ ਪੈਸੇ ਜਮ੍ਹਾਂ ਕਰਵਾਏ ਜਾ ਰਹੇ ਸਨ।

Comment here