ਅਪਰਾਧਸਿਆਸਤਖਬਰਾਂ

ਅੱਤਵਾਦੀ ਫੰਡਿੰਗ ਮਾਮਲੇ ਚ ਯਾਸੀਨ ਮਲਿਕ ਦੋਸ਼ੀ ਕਰਾਰ

ਨਵੀਂ ਦਿੱਲੀ- ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਟੈਰਰ ਫੰਡਿੰਗ ਕੇਸ ਵਿਚ ਐਨ ਆਈ ਏ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ ਅਤੇ ਹੁਣ ਸਜ਼ਾ ਦਾ ਐਲਾਨ 25 ਮਈ ਨੂੰ ਕੀਤਾ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਸੁਣਵਾਈ ਦੌਰਾਨ ਯਾਸੀਨ ਮਲਿਕ ਨੇ ਐਨਆਈਏ ਅਦਾਲਤ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਉਸ ਨੇ ਪਾਕਿਸਤਾਨ ਦੀ ਮਦਦ ਨਾਲ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਲਈ ਪੈਸੇ ਦਾ ਪ੍ਰਬੰਧ ਕੀਤਾ ਸੀ। ਦੂਜੇ ਪਾਸੇ ਯਾਸੀਨ ਮਲਿਕ ਨੂੰ ਸਜ਼ਾ ਮਿਲਣ ਦੀ ਖ਼ਬਰ ‘ਤੇ ਪਾਕਿਸਤਾਨ ਭੜਕ ਗਿਆ ਹੈ ਅਤੇ ਉਸ ਨੇ ਭਾਰਤੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਤਲਬ ਕਰਕੇ ਇਤਰਾਜ਼ ਜਤਾਇਆ ਹੈ। ਕਸ਼ਮੀਰ ‘ਚ ਅੱਤਵਾਦੀਆਂ ਨੂੰ ਪੈਸੇ ਮੁਹੱਈਆ ਕਰਵਾਉਣ ਦੇ ਮਾਮਲੇ ‘ਚ ਦੋਸ਼ੀ ਯਾਸੀਨ ਮਲਿਕ ਇਸ ਸਮੇਂ ਤਿਹਾੜ ਜੇਲ ‘ਚ ਬੰਦ ਹੈ। ਮਲਿਕ ਨੂੰ ਤਿਹਾੜ ਦੀ ਨੰਬਰ 1 ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਕਸ਼ਮੀਰ ਪੰਡਤਾਂ ਦਾ ਕਤਲ ਕਰਨ ਵਾਲਾ ਅੱਤਵਾਦੀ ਬਿੱਟਾ ਕਰਾਟੇ ਵੀ ਇਸ ਜੇਲ੍ਹ ਵਿੱਚ ਬੰਦ ਹੈ ਪਰ ਦੋਵਾਂ ਨੇ ਅਜੇ ਤੱਕ ਇੱਕ ਦੂਜੇ ਦਾ ਮੂੰਹ ਨਹੀਂ ਦੇਖਿਆ। ਬਿੱਟਾ ਅਤੇ ਯਾਸੀਨ ਨੂੰ ਉੱਚ ਸੁਰੱਖਿਆ ਵਾਲੇ ਵਾਰਡ ਵਿੱਚ ਰੱਖਿਆ ਗਿਆ ਹੈ। ਪਾਕਿਸਤਾਨ ਯਾਸੀਨ ਮਲਿਕ ਨੂੰ ਸਿਆਸੀ ਕੈਦੀ ਦੱਸਦਾ ਹੈ। ਪਾਕਿਸਤਾਨ ਲਗਾਤਾਰ ਯਾਸੀਨ ਮਲਿਕ ‘ਤੇ ਲੱਗੇ ਦੋਸ਼ਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਯਾਸੀਨ ਮਲਿਕ ਨੂੰ ਬਚਾਉਣ ਦੀ ਅਪੀਲ ਕੀਤੀ ਹੈ ਅਤੇ ਭਾਰਤ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ ਹੈ। ਯਾਸੀਨ ਮਲਿਕ ਨੂੰ 2017 ਵਿੱਚ ਦਿੱਲੀ ਦੀ ਐਨਆਈਏ ਅਦਾਲਤ ਨੇ ਕਸ਼ਮੀਰ ਘਾਟੀ ਵਿੱਚ ਅੱਤਵਾਦ ਅਤੇ ਵੱਖਵਾਦੀ ਗਤੀਵਿਧੀਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਯਾਸੀਨ ਮਲਿਕ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦਾ ਵੀ ਦੋਸ਼ੀ ਪਾਇਆ ਗਿਆ ਹੈ। ਯਾਸੀਨ ਮਲਿਕ ਨੇ ਸੁਤੰਤਰਤਾ ਸੰਗਰਾਮ ਦੇ ਨਾਂ ‘ਤੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਦੁਨੀਆ ਭਰ ਤੋਂ ਫੰਡ ਇਕੱਠਾ ਕਰਨ ਦਾ ਤੰਤਰ ਬਣਾਇਆ ਸੀ।

Comment here