ਅਪਰਾਧਸਿਆਸਤਖਬਰਾਂ

ਅੱਤਵਾਦੀ ਮੁਠਭੇੜ ’ਚ ਪੰਜਾਬੀ ਜਵਾਨ ਸ਼ਹੀਦ

ਵਲਟੋਹਾ-ਹੁਣੇ ਜਿਹੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 6 ਅੱਤਵਾਦੀ ਮਾਰੇ ਗਏ ਅਤੇ ਫ਼ੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਮੁਕਾਬਲੇ ’ਚ ਸ਼ਹੀਦ ਹੋਏ ਜਵਾਨਾਂ ’ਚ ਇਕ ਜਵਾਨ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਨੌਗਾਮ ਵੇਰੀਨਾਗ ਮੁਕਾਬਲੇ ਵਿੱਚ ਜ਼ਖਮੀ ਹੋਏ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂਪੁਈ 19 ਰਾਸ਼ਟਰੀ ਰਾਈਫਲਜ਼ ਦੇ ਲਾਂਸ ਨਾਇਕ ਸਤਬੀਰ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
ਦੱਸ ਦੇਈਏ ਕਿ ਕੁਲਗਾਮ ਮੁਕਾਬਲੇ ਵਿਚ 3 ਜੈਸ਼-ਏ-ਮੁਹੰਮਦ ਅੱਤਵਾਦੀ ਮਾਰੇ ਗਏ, ਜਿਨ੍ਹਾਂ ’ਚੋਂ ਇਕ ਪਾਕਿਸਤਾਨੀ ਅੱਤਵਾਦੀ ਸੀ ਅਤੇ ਦੋ ਸਥਾਨਕ ਅੱਤਵਾਦੀ ਸਨ। ਫ਼ੌਜ ਦੀ ਟੀਮ ਨੇ ਦੋ ਏ. ਕੇ-47 ਅਤੇ ਇਕ ਐੱਮ-4 ਰਾਈਫ਼ਲ ਵੀ ਬਰਾਮਦ ਕੀਤੀ ਹੈ। ਓਧਰ ਅਨੰਤਨਾਗ ਵਿਚ ਰਾਤ ਨੂੰ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੋ ਸਵੇਰੇ-ਸਵੇਰੇ ਢੇਰ ਕਰ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿਚ ਫ਼ੌਜ ਦੇ 3 ਜਵਾਨ ਅਤੇ ਜੰਮੂ-ਕਸ਼ਮੀਰ ਪੁਲਸ ਦਾ ਇਕ ਜਵਾਨ ਜ਼ਖਮੀ ਹੋ ਗਿਆ।

Comment here