ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਅੱਤਵਾਦੀ ਹਮਲੇ ’ਚ ਪੁਲਿਸ ਮੁਲਾਜ਼ਮ ਜ਼ਖਮੀ, ਦੋਸ਼ੀ ਫਰਾਰ

ਜੰਮੂ-ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੀ ਮੁੱਠਭੇੜ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਇਲਾਕੇ ‘ਚ ਸ਼ੁੱਕਰਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੀਆਰਪੀਐੱਫ ਅਤੇ ਪੁਲਸ ਦੀ ਸਾਂਝੀ ਨਾਕਾ ਪਾਰਟੀ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਤੋਂ ਤੁਰੰਤ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਅੱਤਵਾਦੀਆਂ ਦੇ ਇਸ ਹਮਲੇ ‘ਚ ਜੰਮੂ-ਕਸ਼ਮੀਰ ਪੁਲਸ ਦਾ ਇਕ ਜਵਾਨ ਜ਼ਖਮੀ ਹੋ ਗਿਆ, ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਨੂੰ ਬਿਜਬੇਹਾੜਾ ਦੇ ਕੁਰਕਦਲ ਇਲਾਕੇ ‘ਚ ਅੱਤਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਨਾਕਾ ਪਾਰਟੀ ‘ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਮਲੇ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਹਾਲਾਂਕਿ, ਪੁਲਿਸ, ਸੈਨਾ ਅਤੇ ਸੀਆਰਪੀਐਫ ਨੇ ਖੇਤਰ ਵਿੱਚ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਹੈ। ਇਲਾਕੇ ਦੇ ਸਾਰੇ ਨਾਕਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਅੱਤਵਾਦੀ ਹਮਲੇ ‘ਚ ਜ਼ਖਮੀ ਹੋਏ ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਦੀ ਪਛਾਣ ਗੁਲਾਮ ਕਾਦਿਰ ਵਜੋਂ ਹੋਈ ਹੈ। ਗੁਲਾਮ ਕਾਦਿਰ ਥਾਣਾ ਬਿਜਬੇਹਾੜਾ ਵਿਖੇ ਤਾਇਨਾਤ ਹੈ। ਹਸਪਤਾਲ ਵਿੱਚ ਉਸ ਦਾ ਇਲਾਜ ਜਾਰੀ ਹੈ।

Comment here