ਇਸਲਾਮਾਬਾਦ-ਇਥੋਂ ਦੀ ਪੁਲਸ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ ਪਖਤੂਨਖਵਾ ਸੂਬੇ (ਕੇ.ਪੀ.) ’ਚ ਹੋਏ ਅੱਤਵਾਦੀ ਹਮਲੇ ’ਚ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਵਿਸਫ਼ੋਟਕ ਸਮੱਗਰੀ ਲਿਜਾ ਰਹੇ ਅੱਤਵਾਦੀਆਂ ਦੇ ਇਕ ਸਮੂਹ ਨੇ ਦੇਸ਼ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਕੀਬਰ ਏਜੰਸੀ ਦੇ ਤਖਤਾ ਬੇਗ ਇਲਾਕੇ ’ਚ ਇਕ ਪੁਲਸ ਚੌਕੀ ’ਤੇ ਹਮਲਾ ਕੀਤਾ। ਪੁਲਸ ਬਲ ਅਤੇ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਹੋਈ। ਇਸ ਗੋਲ਼ੀਬਾਰੀ ਦੌਰਾਨ ਘੱਟੋ-ਘੱਟ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਅਪਰਾਧੀਆਂ ਦੀ ਭਾਲ ਲਈ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਅੱਤਵਾਦੀ ਹਮਲੇ ਵਿਚ ਪਾਕਿ ਦੇ ਤਿੰਨ ਪੁਲਸ ਮੁਲਾਜ਼ਮਾਂ ਦੀ ਹੋਈ ਮੌਤ

Comment here