ਸਿਆਸਤਖਬਰਾਂ

ਅੱਤਵਾਦ ਮੁਹਿੰਮ : ਐਨ. ਆਈ. ਏ. ਨੇ ਕਸ਼ਮੀਰ ’ਚ ਕੀਤੀ ਛਾਪੇਮਾਰੀ

ਸ਼੍ਰੀਨਗਰ-ਜੰਮੂ ਕਸ਼ਮੀਰ ’ਚ ਅੱਤਵਾਦ ਸਾਜਿਸ਼ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਪ੍ਰਦੇਸ਼ ’ਚ ਐੱਨ.ਆਈ.ਏ. ਕਈ ਥਾਂਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਇਹ ਮਾਮਲਾ ਕੇਂਦਰ ਸ਼ਾਸਿਤ ਪ੍ਰਦੇਸ਼ ਸਮੇਤ ਹੋਰ ਦੇਸ਼ ਪ੍ਰਮੁੱਖ ਸ਼ਹਿਰਾਂ ’ਚ ਵੱਖ-ਵੱਖ ਅੱਤਵਾਦੀ ਸੰਗਠਨਾਂ ਵਲੋਂ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਾਜਿਸ਼ ਰਚਣ ਨਾਲ ਸੰਬੰਧਤ ਹੈ। ਸੂਤਰਾਂ ਨੇ ਦੱਸਿਆ ਕਿ ਐੱਨ.ਆਈ.ਏ. ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ’ਚ 11 ਥਾਂਵਾਂ ’ਤੇ ਛਾਪੇਮਾਰੀ ਕਰ ਰਹੀ ਹੈ।  ਐੱਨ.ਆਈ.ਏ. ਨੇ ਇਸ ਸਿਲਸਿਲੇ ’ਚ 10 ਅਕਤੂਬਰ ਨੂੰ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਅਨੁਸਾਰ, ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ, ਹਿਜ਼ਬੁਲ ਮੁਜਾਹੀਦੀਨ, ਅਲ-ਬਦਰ ਦੇ ਕੈਡਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਜੰਮੂ ਕਸ਼ਮੀਰ ਸਮੇਤ ਦੇਸ਼ ਦੇ ਕੁਝ ਪ੍ਰਮੁੱਖ ਸ਼ਹਿਰਾਂ ’ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਾਜਿਸ਼ ਰਚੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਇਸ ਮਾਮਲੇ ’ਚ 2 ਦਿਨਾਂ ਤੱਕ ਚੱਲੀ ਛਾਪੇਮਾਰੀ ਦੌਰਾਨ ਐੱਨ.ਆਈ.ਏ. ਨੇ 9 ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਅੱਤਵਾਦੀਆਂ ਦੇ ਸੰਪਰਕ ’ਚ ਸਨ।

Comment here