ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਆਈ. ਐੱਸ. ਆਈ. ਪੰਜਾਬ ਦੇ ਗੈਂਗਸਟਰਾਂ ਦਾ ਕਰ ਰਿਹੈ ਇਸਤੇਮਾਲ

ਅੰਮ੍ਰਿਤਸਰ-ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਪੰਜਾਬ ਵਿਚ ਅਸਥਿਰਤਾ ਫੈਲਾਉਣ ਲਈ ਨਵਾਂ ਢੰਗ ਲੱਭਿਆ ਹੈ। ਇਕ ਪਾਸੇ ਅੱਤਵਾਦੀ ਸੰਗਠਨਾਂ ਨੂੰ ‘ਟੇਰਰ ਫਡਿੰਗ’ ਦੇ ਰੂਪ ਵਿਚ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸਥਾਨਕ ਗੈਂਗਸਟਰਾਂ ਨੂੰ ਟਾਰਗੇਟ ਕਿਲਿੰਗ ਲਈ ਵਰਤਿਆ ਜਾ ਰਿਹਾ ਹੈ। ਪਾਕਿਸਤਾਨ, ਕੈਨੇਡਾ, ਜਰਮਨੀ, ਮਲੇਸੀਆ, ਅਮਰੀਕਾ ਸਮੇਤ ਹੋਰ ਕਈ ਦੇਸ਼ਾਂ ਤੋਂ ਚੱਲ ਰਹੀਆਂ ਅੱਤਵਾਦੀ ਜਥੇਬੰਦੀਆਂ ਹੁਣ ਆਪਣੇ ਨਾਪਾਕ ਇਰਾਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿੱਚ ਬੈਠੇ ਅਪਰਾਧੀ ਅਤੇ ਬੇਰੁਜ਼ਗਾਰ ਨੌਜਵਾਨ ਪੀੜ੍ਹੀ ਨੂੰ ਭਰਤੀ ਕਰ ਰਹੀਆਂ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਉੱਤਰੀ ਭਾਰਤ ਦੇ ਖ਼ਤਰਨਾਕ ਗੈਂਗਸਟਰ ਸੁਰਖੀਆਂ ਵਿੱਚ ਆਏ ਸਨ। ਇਸ ਕਤਲ ਵਿੱਚ ਸ਼ਾਮਲ ਸ਼ਾਰਪ ਸੂਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜ ਦੀਆਂ ਸੁਰੱਖਿਆ ਏਜੰਸੀਆਂ ਦੇ ਹੱਥ ਕੁਝ ਅਜਿਹੀਆਂ ਹੈਰਾਨ ਕਰਨ ਵਾਲੀਆਂ ਸੂਚਨਾਵਾਂ ਆਈਆਂ, ਜਿਨ੍ਹਾਂ ਦਾ ਸਿੱਧਾ ਸਬੰਧ ਦੇਸ਼ ਦੀ ਸੁਰੱਖਿਆ ਨਾਲ ਹੈ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਦੇਸ਼ ਵਿਚ ਨਹੀਂ ਸਗੋਂ ਵਿਦੇਸ਼ੀ ਧਰਤੀ ’ਤੇ ਰੱਚੀ ਗਈ ਸੀ। ਇਸ ਕਤਲ ਨੂੰ ਅੰਜ਼ਾਮ ਦੇਣ ਲਈ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਮੁਹੱਈਆ ਕਰਵਾਈ ਗਈ ਸੀ।
ਕੇਂਦਰ ਦੀਆਂ ਏਜੰਸੀਆਂ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ’ਚ ਲੱਗੀਆਂ
ਹਾਲ ਹੀ ਵਿੱਚ ਦੇਸ਼ ਦੀ ਸਰਵੋਤਮ ਜਾਂਚ ਏਜੰਸੀ ਐੱਨ. ਆਈ. ਏ. ਨੇ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਘਰਾਂ ਅਤੇ ਛੁਪਣਗਾਹਾਂ ’ਤੇ ਛਾਪੇਮਾਰੀ ਕੀਤੀ। ਐੱਨ.ਆਈ.ਏ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਵਾਰ ਅੱਤਵਾਦੀ ਸੰਗਠਨਾਂ ਦੇ ਨੈਟਵਰਕ ਨੂੰ ਤੋੜ ਰਹੇ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲੇਆਮ ਅਤੇ ਮੋਹਾਲੀ ਦੇ ਇੰਟੈਲੀਜੈਂਸ ਹੈਡ ਕੁਆਟਰ ’ਤੇ ਹੋਏ ਬੰਬ ਧਮਾਕੇ ਤੋਂ ਬਾਅਦ ਕੁਝ ਅਹਿਮ ਖੁਲਾਸੇ ਹੋਏ ਸਨ, ਜਿਨ੍ਹਾਂ ਵਿਚ ਵਿਦੇਸ਼ਾਂ ਵਿਚ ਬੈਠੇ ਅੱਤਵਾਦੀਆਂ ਦੇ ਨਾਂ ਸਾਹਮਣੇ ਆਏ ਸਨ। ਪੰਜਾਬ ਦੇ ਨਾਲ-ਨਾਲ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਹੁਣ ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀ ਸੰਗਠਨਾਂ ’ਤੇ ਕੰਮ ਕਰ ਰਹੀਆਂ ਹਨ, ਜੋ ਦੇਸ਼ ਦੀ ਸੁਰੱਖਿਆ ਨੂੰ ਖੋਰਾ ਲਗਾ ਰਹੇ ਹਨ।
ਸਰਹੱਦੀ ਸੂਬਾ ਹੋਣ ਕਰਕੇ ਆਈ.ਐੱਸ.ਆਈ ਅਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ-ਭਾਰਤ ਅਤੇ ਪਾਕਿਸਤਾਨ ਦੀ ਕਈ ਕਿਲੋਮੀਟਰ ਲੰਬੀ ਸਰਹੱਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਲੱਗਦੀਆਂ ਹਨ, ਜਿਸ ਕਾਰਨ ਪਾਕਿਸਤਾਨ ਹਰ ਸਮੇਂ ਇਸ ਸਰਹੱਦੀ ਸੂਬੇ ’ਤੇ ਅੱਤਵਾਦੀ ਸੰਗਠਨਾਂ ਦੀ ਨਜ਼ਰ ਰੱਖਦਾ ਹੈ। ਦੇਸ਼ ਦੇ ਕਿਸੇ ਹਿੱਸੇ ਵਿਚ ਹਥਿਆਰ ਪਹੁੰਚਾਉਣ ਲਈ ਅੱਤਵਾਦੀ ਜਾਂ ਤਾਂ ਪੰਜਾਬ ਦੀ ਸਰਹੱਦ ਦੀ ਵਰਤੋਂ ਕਰਨ ਤੋਂ ਇਲਾਵਾ ਜੰਮੂ-ਕਸ਼ਮੀਰ ਦਾ ਰਸਤਾ ਅਪਣਾਉਂਦੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨਾਂ ਦੀ ਲਗਾਤਾਰ ਆਵਾਜਾਈ ਨੇ ਆਈ. ਐੱਸ. ਆਈ. ਅਤੇ ਅੱਤਵਾਦੀ ਸੰਗਠਨਾਂ ਦੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ।
ਗੈਂਗਸਟਰਾਂ ਦੇ ‘ਟੈਰਰ ਕਨੈਕਸਨ’ ਦੀ ਜਾਂਚ ਵਿਚ ਜੁਟੀ ਏਜੰਸੀਆਂ
ਟਾਰਗੇਟ ਕਿਲਿੰਗ, ਵਿਸਫੋਟ ਅਤੇ ਬੰਬ ਲਗਾਉਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਸੁਰੱਖਿਆ ਏਜੰਸੀਆਂ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ‘ਟੈਰਰ ਕਨੈਕਸ਼ਨ’ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਚ ਹੋਈਆਂ ਅੱਤਵਾਦੀ ਘਟਨਾਵਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਵਿਦੇਸ਼ਾਂ ਵਿਚ ਬੈਠੇ ਅੱਤਵਾਦੀ ਸੰਗਠਨਾਂ ਦੇ ਇਸ਼ਾਰੇ ’ਤੇ ਸੂਬੇ ਦੇ ਨਾਲ-ਨਾਲ ਬਾਹਰਲੇ ਸੂਬਿਆਂ ਤੋਂ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ‘ਆਪ’ ਪੁਲਸ ਪੂਰੀ ਤਰ੍ਹਾਂ ਉਨ੍ਹਾਂ ਦਾ ਨੈਟਵਰਕ ਤੋੜਨ ਵਿਚ ਲੱਗੀ ਹੋਈ ਹੈ।
ਜੇਲ੍ਹਾਂ ਵਿਚ ਬੈਠੇ ਗੈਂਗਸਟਰਾਂ ਤੇ ਅੱਤਵਾਦੀਆਂ ’ਤੇ ਨਜ਼ਰ ਰੱਖਣ ਦੀ ਲੋੜ
ਪੰਜਾਬ ਵਿਚ ਵਾਪਰ ਰਹੀਆਂ ਅੱਤਵਾਦੀ ਘਟਨਾਵਾਂ ਤੋਂ ਬਾਅਦ ਹੁਣ ਜੇਲ੍ਹਾਂ ਵਿਚ ਬੈਠੇ ਗੈਂਗਸਟਰਾਂ ਤੇ ਅੱਤਵਾਦੀਆਂ ’ਤੇ ਨਜ਼ਰ ਰੱਖਣ ਦੀ ਲੋੜ ਹੈ। ਕਈ ਮਾਮਲਿਆਂ ਵਿਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਵਿਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਵਾਰਦਾਤਾਂ ਨੂੰ ਜੇਲ੍ਹਾਂ ਵਿਚ ਬੈਠ ਕੇ ਅੰਜਾਮ ਦਿੱਤਾ ਜਾ ਰਿਹਾ ਹੈ।

Comment here