ਅਪਰਾਧਸਿਆਸਤਖਬਰਾਂ

ਆਖਰ ਮਿਲ ਗਈ ਲਾਲੂ ਨੂੰ ਜ਼ਮਾਨਤ

ਨਵੀਂ ਦਿੱਲੀ-ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਚਾਰਾ ਘੁਟਾਲੇ ਦੇ ਪੰਜ ਮਾਮਲਿਆਂ ‘ਚ ਦੋਸ਼ੀ ਠਹਿਰਾਏ ਗਏ ਹਨ, ਪਰ ਉਹਨਾਂ ਨੂੰ ਅੱਜ ਕੁਝ ਰਾਹਤ ਮਿਲੀ ਹੈ। ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਅਦਾਲਤ ਨੇ ਲਾਲੂ ਯਾਦਵ ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ।ਇਹ ਮਾਮਲਾ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਅਦਾਲਤ ‘ਚ ਸੁਣਵਾਈ ਲਈ ਸੂਚੀਬੱਧ ਸੀ। ਅਦਾਲਤ ਨੇ ਕਰੀਬ 12 ਵਜੇ ਲਾਲੂ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ। ਲਾਲੂ ਦੇ ਵਕੀਲ ਤੇ ਸੀਬੀਆਈ ਦੇ ਵਕੀਲ ਨੇ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਜੱਜ ਨੇ ਲਾਲੂ ਨੂੰ ਜ਼ਮਾਨਤ ਦੇਣ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਦੋਰਾਂਡਾ ਖਜ਼ਾਨਾ ਕੇਸ ਵਿੱਚ ਲਾਲੂ ਪ੍ਰਸਾਦ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਕੇਂਦਰੀ ਜਾਂਚ ਏਜੰਸੀ ਸੀਬੀਆਈ ਦੀ ਦਲੀਲ ਨੂੰ ਰੱਦ ਕਰ ਦਿੱਤਾ ਹੈ। ਲਾਲੂ ਪ੍ਰਸਾਦ ਯਾਦਵ ਹੁਣ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਲਾਲੂ ਪ੍ਰਸਾਦ ਯਾਦਵ ਵਲੋਂ ਵਧਦੀ ਉਮਰ ਤੇ 17 ਤਰ੍ਹਾਂ ਦੀਆਂ ਬਿਮਾਰੀਆਂ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਗਈ ਹੈ। ਲਾਲੂ ਪ੍ਰਸਾਦ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ‘ਚ 41 ਮਹੀਨੇ ਜੇਲ੍ਹ ਕੱਟ ਚੁੱਕੇ ਹਨ। ਜਦੋਂ ਕਿ ਸਜ਼ਾ ਦੀ ਅੱਧੀ ਮਿਆਦ ਸਿਰਫ਼ 30 ਮਹੀਨੇ ਹੈ। ਉਹ ਅੱਧੀ ਤੋਂ ਵੱਧ ਸਜ਼ਾ ਭੁਗਤ ਕੇ 11 ਮਹੀਨੇ ਜੇਲ੍ਹ ‘ਚ ਰਿਹਾ ਹੈ, ਇਸ ਲਈ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲਣੀ ਚਾਹੀਦੀ ਹੈ। ਲਾਲੂ ਪ੍ਰਸਾਦ ਯਾਦਵ ਰਾਂਚੀ ਦੀ ਹੋਤਵਾਰ ਜੇਲ੍ਹ ਦੇ ਕੈਦੀ ਹਨ। ਜਿਨ੍ਹਾਂ ਨੂੰ ਇਲਾਜ ਲਈ ਰਿਮਸ ਵਿੱਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਲਾਲੂ ਨੂੰ ਇਕ ਕਿਡਨੀ ਫੇਲ ਹੋਣ ਤੋਂ ਬਾਅਦ ਵਿਸ਼ੇਸ਼ ਇਲਾਜ ਲਈ ਏਮਜ਼ ਦਿੱਲੀ ਭੇਜਿਆ ਗਿਆ ਹੈ। ਲਾਲੂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਉਸਦਾ ਕ੍ਰੀਏਟੀਨਾਈਨ ਲੈਵਲ 5 ਤੋਂ ਉੱਪਰ ਪਹੁੰਚ ਗਿਆ ਹੈ। ਲਾਲੂ ਦੀ ਬੇਟੀ ਮੀਸਾ ਭਾਰਤੀ ਦਿੱਲੀ ‘ਚ ਆਪਣੇ ਪਿਤਾ ਦੀ ਦੇਖਭਾਲ ਕਰ ਰਹੀ ਹੈ। ਲਾਲੂ ਦੇ ਛੋਟੇ ਬੇਟੇ ਤੇਜਸਵੀ ਯਾਦਵ ਨੇ ਲੋਕਾਂ ਨੂੰ ਆਪਣੇ ਪਿਤਾ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।

Comment here