ਅਪਰਾਧਸਿਆਸਤਖਬਰਾਂਦੁਨੀਆ

ਆਦਮਪੁਰ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ

ਜਲੰਧਰ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਆਏ ਦਿਨ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅੱਜ ਜਲੰਧਰ ਵਿੱਚ ਪੈਂਦੇ ਆਦਮਪੁਰ ਦੇ ਪਿੰਡ ਖੁਰਦਪੁਰ ਵਿੱਚ ਕਿਸਾਨਾਂ ਨੂੰ ਆਪਣੇ ਖੇਤਾਂ ‘ਚੋਂ ਇੱਕ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਇਸ ਗੁਬਾਰੇ ‘ਤੇ ਕੀ ਲਿਖਿਆ ਸੀ ਪੜ੍ਹ ਕੇ ਹਰ ਕੋਈ ਹੈਰਾਨ ਰਹਿ ਗਿਆ। ਲੋਕਾਂ ਨੇ ਦੱਸਿਆ ਕਿ ਇਸ ਗੁਬਾਰੇ ‘ਤੇ ਆਈ ਲਵ ਪਾਕਿਸਤਾਨ ਲਿਖਿਆ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਇਸ ਤੋਂ ਬਾਅਦ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸਦੇ ਸਰੋਤ ਦੀ ਪੁਸ਼ਟੀ ਕਰ ਰਹੇ ਹਾਂ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਾਂ। ਐੱਸਐੱਚਓ ਹਰਜਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰੇ ਕਿਸੇ ਦੀ ਸ਼ਰਾਰਤ ਲੱਗਦੀ ਹੈ ਕਿਉਂਕਿ ਪਾਕਿਸਤਾਨ ਤੋਂ ਉੱਡਣਾ ਅਸੰਭਵ ਹੈ। ਅਗਲੀ ਜਾਂਚ ਜਾਰੀ ਹੈ।

Comment here