ਸਿਆਸਤਖਬਰਾਂਚਲੰਤ ਮਾਮਲੇ

ਆਪ ਨਾਲ ਕੋਈ ਭਾਈਵਾਲੀ ਨਹੀਂ, ਇਕੱਲੇ ਲੜਾਂਗੇ ਚੋਣ-ਵੜਿੰਗ

ਚੰਡੀਗੜ੍ਹ-ਪੰਜਾਬ ਦੀ ਆਮ ਪਾਰਟੀ ਦੀ ਇਕਾਈ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸੂੂਬੇ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਪ ਕਾਂਗਰਸ ਨਾਲ ਪੰਜਾਬ ਵਿੱਚ ਕੋਈ ਵੀ ਭਾਈਵਾਲੀ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਆਪ ਦੀ ਸੂਬਾ ਇਕਾਈ ਕਾਂਗਰਸ ਨਾਲ ਸੀਟਾਂ ਦੀ ਵੰਡ ਨਹੀਂ ਕਰੇਗੀ ਅਤੇ ਸਾਰੀਆਂ ਸੀਟਾਂ ਉੱਤੇ ਚੋਣ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਅਤੇ ਪੰਜਾਬ ਦੀ ਰਾਜਨੀਤੀ ਅਲੱਗ ਹੈ। ਪੰਜਾਬ ਦੀ ਚੋਣ ਅਲਿਹਦਾ ਚੱਲ ਕੇ ਲੜੀ ਜਾਵੇਗੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੀ ਰਾਇ ਨਹੀਂ ਸਗੋਂ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਇਹੀ ਫੈਸਲਾ ਹੈ। ਉਨ੍ਹਾ ਕਿਹਾ ਕਿ ਪਾਰਟੀ ਕਾਂਗਰਸ ਨਾਲ ਸੀਟਾਂ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਸਾਰੀਆਂ 13 ਸੀਟਾਂ ‘ਤੇ ਖੁਦ ਚੋਣ ਲੜੀ ਜਾਵੇਗੀ। ਗਗਨ ਮਾਨ ਨੇ ਕਿਹਾ ਕਿ ਇੰਡਿਆ ਅਲਾਇੰਸ ਲੋਕਤੰਤਰ ਨੂੰ ਬਚਾਉਣ ਲਈ ਬਣਾਇਆ ਗਿਆ ਹੈ। ਵੱਖ-ਵੱਖ ਪਾਰਟੀਆਂ ਦੇ ਲੋਕ ਇਸ ਗਠਜੋੜ ਦਾ ਹਿੱਸਾ ਹਨ ਪਰ ਸਾਰਿਆਂ ਦੀ ਰਾਇ ਇੱਕ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਕਾਂਗਰਸ ਚੋਣਾਂ ਲੜਦੀ ਹੈ।
ਇਹ ਵੀ ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਕੋਈ ਸਾਂਝ ਨਹੀਂ ਹੋਵੇਗੀ। ਕਾਂਗਰਸ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਆਪ ਚੋਣ ਲੜੇਗੀ। ਇਸ ਲਈ ਤਿਆਰੀ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਸੀ ਕਿ ਦੇਸ਼ ਤੇ ਪੰਜਾਬ ਦੇ ਮੁੱਦਿਆਂ ਨੂੰ ਲਗਾਤਾਰ ਚੁੱਕਿਆ ਜਾ ਰਿਹਾ ਹੈ।

Comment here