ਸਿਆਸਤਖਬਰਾਂਚਲੰਤ ਮਾਮਲੇ

‘ਆਪ’ ਨਾਲ ਗਠਜੋੜ ‘ਤੇ ਹਾਈਕਮਾਂਡ ਨਾਲ ਭਲਕੇ ਮੀਟਿੰਗ-ਬਾਜਵਾ

ਬਟਾਲਾ-2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਐੱਨਡੀਏ ਨੂੰ ਟੱਕਰ ਦੇਣ ਦੀ ਤਿਆਰੀ ਕਰ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਦੇ ਆਗੂ ‘ਆਪ’ ਦੇ ਗੱਠਜੋੜ ਵਿੱਚ ਸ਼ਾਮਲ ਹੋਣ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਗੱਠਜੋੜ ਨਹੀਂ ਚਾਹੁੰਦੇ ਕਿਉਂਕਿ ਉਹ ਸੂਬੇ ਵਿੱਚ ‘ਆਪ’ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ। ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤ ​​ਸਥਿਤੀ ਹੈ। ਅਸੀਂ 2024 ਦੀਆਂ ਲੋਕ ਸਭਾ ਚੋਣਾਂ ‘ਚ ਆਪਣੇ ਦਮ ‘ਤੇ ਵਾਪਸ ਆਉਣਾ ਚਾਹੁੰਦੇ ਹਾਂ। ਬਾਜਵਾ ਦਾ ਕਹਿਣਾ ਹੈ ਕਿ ਉਹ ਸੋਮਵਾਰ ਨੂੰ ਪਾਰਟੀ ਹਾਈਕਮਾਂਡ ਦੇ ਆਗੂਆਂ ਨਾਲ ਇਸ ਮਾਮਲੇ ‘ਤੇ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਅਸੀਂ ਉਨ੍ਹਾਂ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਾਂਗੇ। ਉਮੀਦ ਹੈ ਕਿ ਪਾਰਟੀ ਹਾਈਕਮਾਂਡ ਉਨ੍ਹਾਂ ਦੀ ਗੱਲ ਜ਼ਰੂਰ ਸੁਣੇਗੀ।
ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦਾ ਪੂਰੇ ਦੇਸ਼ ‘ਚ ਇੱਕ ਸੰਸਦ ਮੈਂਬਰ ਹੈ, ਜਦਕਿ ਉਨ੍ਹਾਂ ਦੇ ਅੱਠ ਸੰਸਦ ਮੈਂਬਰ ਪੰਜਾਬ ਤੋਂ ਹਨ। ਇਸ ਦੇ ਨਾਲ ਹੀ ਸੂਬੇ ‘ਚ ਪਾਰਟੀ ਦੀ ਮਜ਼ਬੂਤ ​​ਪਕੜ ਹੈ। ਅਜਿਹੇ ‘ਚ ਉਹ ਆਪ ਨਾਲ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਗਠਜੋੜ ਵਿੱਚ ਕੇਰਲ ਮਾਡਲ ਦੀ ਪਾਲਣਾ ਕੀਤੀ ਜਾ ਸਕਦੀ ਹੈ। ਉਥੇ ਕਾਂਗਰਸ ਅਤੇ ਖੱਬੇ ਪੱਖੀ ਇੱਕ ਦੂਜੇ ਦੇ ਖਿਲਾਫ ਲੜਦੇ ਹਨ ਪਰ ਰਾਸ਼ਟਰੀ ਪੱਧਰ ‘ਤੇ ਦੋਵੇਂ ਹੀ ਭਾਜਪਾ ਵਿਰੋਧੀ ਫਰੰਟ ਦਾ ਹਿੱਸਾ ਹਨ। ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਦਾ ਕਹਿਣਾ ਹੈ ਕਿ ਉਹ ਆਪਣੀ ਪਾਰਟੀ ਦੇ ਅਨੁਸ਼ਾਸਿਤ ਸਿਪਾਹੀ ਹਨ । ਅਜਿਹੇ ‘ਚ ਪਾਰਟੀ ਕੋਲ ਮਾਮਲਾ ਉਠਾਉਣਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹਿਲਾਂ ਇਹ ਹੀ ਗੱਲ ਕਹਿ ਚੁੱਕੇ ਹਨ।

Comment here