ਹਾਲ ਹੀ ਚ ਪੀਡੀਏਬੀ ਦੇ ਚੇਅਰਮੈਨ ਹੋਏ ਸੀ ਨਿਯੁਕਤ
ਮਾਛੀਵਾੜਾ-ਇਥੇ ਇਕ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵਨਿਯੁਕਤ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ਕਰਦੇ ਰਹੇ ਅਤੇ ਰਾਤ ਕਰੀਬ 9 ਵਜੇ ਉਹ ਆਪਣੇ ਘਰ ਪਰਤੇ ਸਨ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਮੌਜੂਦ ਸਨ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜਾ ਖੜਕਾਉਣ ’ਤੇ ਵੀ ਨਾ ਖੋਲਿ੍ਹਆ। ਪਤਨੀ ਵੱਲੋਂ ਖਿੜਕੀ ਵਿਚੋਂ ਦੇਖਿਆ ਤਾਂ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Comment here