ਸਿਆਸਤਖਬਰਾਂ

ਆਪ’ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ-ਬੀਤੇ ਦਿਨੀਂ ‘ਆਪ’ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਪਹਿਲੀ ਸੂਚੀ ਵਿਚ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੀ ਸੂਚੀ ਮੁਤਾਬਕ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੌੜੀ, ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਢਾ ਤੋਂ ਪ੍ਰਿੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਤੋਂ ਬਾਅਦ ‘ਆਪ’ ਹਾਈਕਮਾਨ ਨੇ ਜਲਦਬਾਜ਼ੀ ਵਿਚ ਇਨ੍ਹਾਂ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰੁਪਿੰਦਰ ਰੂਬੀ ਨੇ ਬੀਤੇ ਦਿਨੀਂ ਇਹ ਵੀ ਆਖਿਆ ਸੀ ਕਿ ਜੇਕਰ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਨਹੀਂ ਐਲਾਨਦੀ ਹੈ ਅਤੇ ਕਿਸੇ ਹੋਰ ਆਗੂ ਨੂੰ ਅੱਗੇ ਲਿਆਂਦਾ ਹੈ ਤਾਂ ਪਾਰਟੀ ਵਿਚ 3-4 ਹੋਰ ਵਿਧਾਇਕ ਬਗਾਵਤ ਕਰ ਸਕਦੇ ਹਨ।
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੇ ਗਏ ਸਾਰੇ ਉਮੀਦਵਾਰ ਸੀਟਿੰਗ ਵਿਧਾਇਕ ਹਨ। ਦਰਅਸਲ ਰੁਪਿੰਦਰ ਕੌਰ ਰੂਬੀ ਵਲੋਂ ਕਾਂਗਰਸ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਵਿਧਾਇਕ ਜਗਦੇਵ ਸਿੰਘ ਨੇ ਵੀ ‘ਆਪ’ ਦੇ ਫ਼ੈਸਲਿਆਂ ’ਤੇ ਸਵਾਲ ਚੁੱਕੇ ਸਨ।

Comment here