ਸ਼ੁਤਰਾਣਾ : ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਪਾਰਟੀ ਦੇ ਸਾਰੇ ਵਿਧਾਇਕ ਐਕਸ਼ਨ ਮੋਡ ‘ਚ ਹਨ, ਜਿਸ ਤਹਿਤ ਹਲਕਾ ਸ਼ੁਤਰਾਣਾ ਦੇ ਵਿਧਾਇਕ ਵੱਲੋਂ ਆਪਣੇ ਹਲਕੇ ‘ਚ ਸੁਧਾਰ ਲਈ ਪਹਿਲਾ ਕਦਮ ਚੁੱਕਿਆ ਗਿਆ।ਅੱਜ ਵਿਧਾਇਕ ਕੁਲਵੰਤ ਸਿੰਘ ਨੇ ਅਚਨਚੇਤ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਛਾਪਾ ਮਾਰਿਆ, ਜਿਥੇ ਉਨ੍ਹਾਂ ਐੱਸ. ਐੱਮ. ਓ. ਨੂੰ ਸ਼ਰਾਬੀ ਹਾਲਤ ‘ਚ ਫੜਿਆ, ਜਿਸ ਤੋਂ ਬਾਅਦ ਉਥੇ ਹੰਗਾਮਾ ਹੋ ਗਿਆ ਤੇ ਮੌਜੂਦ ਲੋਕਾਂ ਨੇ ਮੌਕੇ ‘ਤੇ ਹੀ ਉਥੇ ਪਈਆਂ ਸ਼ਰਾਬ ਦੀਆਂ ਬੋਤਲਾਂ ਦਿਖਾਈਆਂ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਡਾਕਟਰ ਦੀਆਂ ਬਹੁਤ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਹ ਸ਼ਰਾਬ ਪੀ ਕੇ ਮਰੀਜ਼ਾਂ ਨੂੰ ਚੈੱਕ ਕਰਦੇ ਹਨ, ਜਿਸ ਕਰਕੇ ਅੱਜ ਇਨ੍ਹਾਂ ਨੂੰ ਮੌਕੇ ‘ਤੇ ਫੜਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵਿਧਾਇਕਾਂ ਵੱਲੋਂ ਆਪੋ-ਆਪਣੇ ਹਲਕੇ ‘ਚ ਜੰਗੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਤੇ ਸਰਕਾਰੀ ਦਫ਼ਤਰਾਂ ‘ਚ ਅਚਨਚੇਤ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਲੱਗ ਰਿਹਾ ਹੈ ਜਿਸ ਤਰ੍ਹਾਂ ਪੰਜਾਬ ਵਿੱਚ ਚੰਗੇ ਦਿਨਾਂ ਦੀ ਸ਼ੁਰੂਆਤ ਹੋ ਗਈ ਹੈ।
‘ਆਪ’ ਵਿਧਾਇਕ ਵਲੋਂ ਸਰਕਾਰੀ ਹਸਪਤਾਲ ‘ਚ ਰੇਡ

Comment here