ਸਿਆਸਤਖਬਰਾਂਚਲੰਤ ਮਾਮਲੇ

ਆਪ ਵੱਲੋਂ ਚਾਰ ਨਗਰ ਨਿਗਮ ਚੋਣਾਂ ਦੀ ਤਿਆਰੀ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਤਿਆਰੀ ਕਰ ਰਹੀ ਹੈ। ਸ਼ੁੱਕਰਵਾਰ ਨੂੰ ਆਪ‘ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ ਨਾਲ ਆਪ‘ ਦੇ ਜ਼ਿਲ੍ਹਾ ਪ੍ਰਧਾਨਾਂਲੋਕ ਸਭਾ ਇੰਚਾਰਜਾਂਜ਼ਿਲ੍ਹਾ ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਮਿਉਂਸਪਲ ਚੋਣਾਂ ਲਈ ਰਣਨੀਤੀ ਤੇ ਚਰਚਾ ਕੀਤੀ। ਪਟਿਆਲਾਲੁਧਿਆਣਾਅੰਮ੍ਰਿਤਸਰ ਅਤੇ ਜਲੰਧਰ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਦਸੰਬਰ 2022 ਵਿੱਚ ਹੋਣੀਆਂ ਹਨ। ਹੁਣੇ-ਹੁਣੇ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜ਼ਬਰਦਸਤ ਰਿਹਾ। ਇਨ੍ਹਾਂ ਜ਼ਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਨੂੰ ਇਕਤਰਫਾ ਜਿੱਤ ਮਿਲੀ ਅਤੇ ਵਿਰੋਧੀ ਪਾਰਟੀਆਂ ਦਾ ਸਫਾਇਆ ਹੋ ਗਿਆ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵੱਡੇ ਆਗੂ ਚੋਣਾਂ ਹਾਰ ਗਏ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਬਚਾਉਣ ਚ ਨਾਕਾਮ ਰਹੇ ਹਨ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿੱਚੋਂ 13 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਆਈਆਂ। ਅੰਮ੍ਰਿਤਸਰ ਵਿੱਚ ਵੀ ਪਾਰਟੀ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ। ਪਾਰਟੀ ਨੇ ਜ਼ਿਲ੍ਹੇ ਦੀਆਂ 11 ਵਿੱਚੋਂ 9 ਸੀਟਾਂ ਜਿੱਤੀਆਂ ਹਨ।ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਕੋਲ ਸਭ ਤੋਂ ਵਧੀਆ ਮੌਕੇ ਹਨ। ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਪਟਿਆਲਾ ਦੇ ਸ਼ਹਿਰੀ ਲੋਕਾਂ ਵਿੱਚ ਉਸ ਦੀ ਮਜ਼ਬੂਤ ਪਕੜ ਹੈ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਫੈਸਲੇ ਲੈ ਰਹੇ ਹਨ। ਆਪ‘ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਨਗਰ ਨਿਗਮ ਚੋਣਾਂ ਤੇ ਵੀ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਲਾਭ ਮਿਲੇਗਾ। ਇਸ ਮੌਕੇ ਆਪ‘ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ, ”ਸਾਨੂੰ ਜਿੱਤ ਦਾ ਪੂਰਾ ਭਰੋਸਾ ਹੈ।

Comment here