ਸਿਆਸਤਖਬਰਾਂਚਲੰਤ ਮਾਮਲੇ

‘ਆਪ’ ਵੱਲੋਂ ਰੋਡ ਸ਼ੋਅ ‘ਚ ਸਰਕਾਰੀ ਬੱਸਾਂ ਵਰਤਣੀਆਂ ਅਸਵੀਕਾਰਨਯੋਗ – ਖਹਿਰਾ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬੀਆਂ ਦਾ ਧੰਨਵਾਦ ਕਰਨ ਲਈ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੱਢਿਆ। ਪਾਰਟੀ ਵੱਲੋਂ ਇਸ ਮੌਕੇ ਸਰਕਾਰੀ ਬੱਸਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨੂੰ ਲੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਆਪ ਪਾਰਟੀ ਤੇ ਸਵਾਲ ਕਰ ਰਹੀਆਂ ਹਨ। ਇਸ ਰੋਡ ਸ਼ੋਅ ਨੂੰ ਲੈ ਕੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਇਹ ਰੋਡ ਸ਼ੋਅ ਸਿਆਸੀ ਤੌਰ ਤੇ ਪ੍ਰੇਰਿਤ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦੀ ਘੋਰ ਦੁਰਵਰਤੋਂ ਹੈ। ਮੌਜੂਦਾ ਸਮੇਂ ਵਿਚ ਜਦੋਂ ਅਸੀਂ ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਾਂਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਮੈਂ ਬੇਨਤੀ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਇਹ ਲੋਕਾਂ ਦਾ ਪੈਸਾ ਮੁੜ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ।ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੇ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦਾ ਵੀ ਸਵਾਗਤ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, ”ਮੈਂ ਭਗਵੰਤ ਮਾਨ ਵਲੋਂ 122 ਸਿਆਸਤਦਾਨਾਂ ਤੋਂ ਸੁਰੱਖਿਆ ਵਾਪਸ ਲੈਣ ਵਾਲੇ ਫ਼ੈਸਲੇ ਦਾ ਸੁਆਗਤ ਕਰਦਾ ਹਾਂ ਕਿਉਂਕਿ ਇਹ ਸੁਰੱਖਿਆ ਤੋਂ ਜ਼ਿਆਦਾ ਦਿਖਾਵੇ ਲਈ ਸੀ। ਇਸੇ ਲੜੀ ਤਹਿਤ ਮੈਂ ਭਗਵੰਤ ਮਾਨ ਨੂੰ ਉਨ੍ਹਾਂ ਨੌਕਰਸ਼ਾਹਾਂ ਦੀ ਸੁਰੱਖਿਆ ਵਿਚ ਕਟੌਤੀ ਕਰਨ ਦੀ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਵੀ ਸਰਕਾਰੀ ਖਜ਼ਾਨੇ ਤੇ ਵਾਧੂ ਬੋਝ ਪਾਇਆ ਹੈ।

ਗਰੇਵਾਲ ਨੇ ਵੀ ਸਰਕਾਰੀ ਬੱਸਾਂ ਦੀ ਵਰਤੋਂ ਵਾਲੇ ਮਾਮਲੇ ਚ ਚੁੱਕੇ ਸਵਾਲ

ਸੁਖਪਾਲ ਖਹਿਰਾ ਤੋਂ ਇਲਾਵਾ ਭਾਜਪਾ ਦੇ ਹਰਜੀਤ ਸਿੰਘ ਗੇਰਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਇਸ ਰੋਡ ਸ਼ੋਅ ਤੇ ਕਈ ਸਵਾਲ ਚੁੱਕੇ ਗਏ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਗਤੀਵਿਧੀਆਂ ਲਈ ਜਨਤਕ ਜਾਇਦਾਦ ਦੀ ਵਰਤੋਂ ਕੀਤੀ ਜਾ ਰਹੀ ਹੈਜੋ ਕਿ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ , ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸਰਕਾਰਕਿਸ ਦੇ ਹੁਕਮਾਂ ਤੇ ਬੱਸਾਂ ਦੀ ਵਰਤੋਂ ਕਰ ਰਹੀ ਹੈ, ਇਹ ਗ਼ਲਤ ਹੈ। ।”

Comment here