ਖਬਰਾਂਦੁਨੀਆਪ੍ਰਵਾਸੀ ਮਸਲੇ

ਆਬੂਧਾਬੀ ਦੇ ਰੈਸਟੋਰੈਂਟ ਚ ਧਮਾਕਾ, ਦੋ ਮੌਤਾਂ

ਦੁਬਈ – ਇਸ ਹਫ਼ਤੇ ਦੀ ਸ਼ੁਰੂਆਤ ਵਿਚ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂਧਾਬੀ ਵਿਚ ਇਕ ਰੈਸਟੋਰੈਂਟ ਵਿਚ ਗੈਸ ਸਿਲੰਡਰ ਫਟਣ ਨਾਲ ਧਮਾਕਾ ਹੋਇਆ ਸੀ, ਜਿਸ ਵਿਚ 1 ਭਾਰਤੀ ਨਾਗਰਿਕ ਅਤੇ 1 ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। 120 ਲੋਕ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿਚ 106 ਭਾਰਤੀ ਨਾਗਰਿਕ ਸਨ। ਆਬੂਧਾਬੀ ਸਥਿਤ ਭਾਰਤੀ ਦੂਤਘਰ ਨੇ ਵੀ ਇਸ ਧਮਾਕੇ ਵਿਚ 1 ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਸਥਾਨਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Comment here