ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਆਸਟ੍ਰੇਲੀਆ ਤੋਂ ਪਰਤੇ ਪ੍ਰਵਾਸੀ ਪੰਜਾਬੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਟਾਂਡਾ ਉੜਮੁੜ-ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਬਾਰੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਨਜ਼ਦੀਕ ਪੁਰਾਣ ਡਾਕਖਾਨਾ ਉੜਮੁੜ ਦੇ ਰੂਪ ਵਿਚ ਹੋਈ ਹੈ, ਜੋ ਕੁਝ ਹੀ ਦਿਨਾਂ ਪਹਿਲਾਂ ਆਸਟ੍ਰੇਲੀਆ ਤੋਂ ਆਇਆ ਸੀ। ਟਾਂਡਾ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਥਾਣੇਦਾਰ ਮਦਨ ਸਿੰਘ ਨੇ ਦੱਸਿਆ ਕਿ ਆਪਣੇ ਬਿਆਨ ਵਿਚ ਗੁਲਸ਼ਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਬੀਤੀ ਰਾਤ ਆਪਣੀ ਕਾਰ ‘ਤੇ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਤਾਂ ਜਦੋਂ ਸਾਢੇ 9 ਵਜੇ ਦੇ ਕਰੀਬ ਹੰਬੜਾਂ ਪਿੰਡ ਬਾਬਾ ਦੇ ਢਾਬੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਅੱਗੇ ਅਚਾਨਕ ਅਵਾਰਾ ਗਊ ਆਉਣ ਕਾਰਨ ਉਸ ਤੋਂ ਬਚਦੇ ਹੋਏ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿੱਛੇ ਜਾ ਟਕਰਾਈ ਅਤੇ ਉਸ ਦੀ ਕਾਰ ਬੁਰੀ ਤਰਾਂ ਨੁਕਸਾਨੀ ਗਈ। ਹਾਦਸੇ ਵਿਚ ਗੁਲਸ਼ਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Comment here