ਅਪਰਾਧਸਿਆਸਤਖਬਰਾਂ

ਆਸ਼ੀਸ਼ ਮਿਸ਼ਰਾ ਨੂੰ ਡੇਂਗੂ, ਹਸਪਤਾਲ ਦਾਖਲ

ਲਖੀਮਪੁਰ ਹਿੰਸਾ ਦਾ ਹੈ ਮੁਲਜ਼ਮ

ਲਖਨਊ-ਬੀਤੇ ਦਿਨੀ ਕਿਸਾਨ ਅੰਦੋਲਨ ਦੇ ਚਲਦਿਆਂ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਦੇ ਲੱਛਣਾਂ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਪੀਪੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਣ ਦੀ ਭਾਵੇਂ ਪੁਸ਼ਟੀ ਨਹੀਂ ਹੋਈ, ਪਰ ਉਸ ਦੇ ਨਮੂਨੇ ਸ਼ੁਕਰਵਾਰ ਨੂੰ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਤਸਵੀਰ ਸਾਫ ਹੋਵੇਗੀ। ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਆਸ਼ੀਸ਼ ਮਿਸ਼ਰਾ ਦੀ ਸਿਹਤ ਖ਼ਰਾਬ ਹੋ ਗਈ ਸੀ। ਪੁਲਿਸ ਰਿਮਾਂਡ ਦੌਰਾਨ ਖ਼ਬਰ ਹੈ ਕਿ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਉਸ ਨੂੰ ਜੇਲ੍ਹ ਤੋਂ ਹਸਪਤਾਲ ਤਬਦੀਲ ਕਰ ਦਿੱਤਾ ਹੈ। ਲਖੀਮਪੁਰ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਸਿਹਤ ਵਿਗੜਨ’ ਤੇ ਜੇਲ੍ਹ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਮਾਮਲੇ ‘ਚ ਆਸ਼ੀਸ਼ ਸਮੇਤ 4 ਮੁਲ਼ਜ਼ਮਾਂ ਨੂੰ ਸ਼ੁੱਕਰਵਾਰ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਨ੍ਹਾਂ ਵਿੱਚ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਸ਼ੇਖਰ ਭਾਰਤੀ ਅਤੇ ਲਤੀਫ ਸ਼ਾਮਲ ਹਨ। ਦੱਸ ਦਈਏ ਕਿ ਲਖੀਮਪੁਰ ਹਿੰਸਾ ਮਾਮਲੇ ‘ਚ ਸੁਮਿਤ ਜੈਸਵਾਲ ਅਤੇ ਹੋਰ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਰਿਮਾਂਡ ‘ਤੇ ਲੈ ਚੁੱਕੀ ਹੈ। ਇਸ ਮਾਮਲੇ ਦੀ ਜਾਂਚ ਕਰਾਈਮ ਬ੍ਰਾਂਚ ਕਰ ਰਹੀ ਹੈ।

Comment here