ਸਿਆਸਤਖਬਰਾਂ

ਆਸਾਮ ਸਰਕਾਰ ਦੇਵੇਗੀ 36 ਹਜ਼ਾਰ ਵਿਦਿਆਰਥੀਆਂ ਨੂੰ ਸਕੂਟਰ

ਗੁਹਾਟੀ-ਆਸਾਮ ਸਰਕਾਰ ਨੇ ਉੱਚ ਸੈਕੰਡਰੀ ਪ੍ਰੀਖਿਆ ਪਾਸ ਕਰਨ ਵਾਲੇ ਕਰੀਬ 36,000 ਹੋਣਹਾਰ ਵਿਦਿਆਰਥੀਆਂ ਨੂੰ ਸਕੂਟਰ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਬੈਠਕ ’ਚ ਇਹ ਫ਼ੈਸਲਾ ਲਿਆ ਗਿਆ ਹੈ।
ਸਿੱਖਿਆ ਮੰਤਰੀ ਰਨੋਜ ਪੇਗੂ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕਿ ਸੂਬਾ ਕੈਬਨਿਟ ਨੇ ਬੁੱਧਵਾਰ ਨੂੰ 258.9 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ। ਕੁੱਲ 35,800 ਵਿਦਿਆਰਥੀਆਂ ਵਿਚੋਂ 29,748 ਕੁੜੀਆਂ ਨੇ ਫਰਸਟ ਡਵੀਜ਼ਨ ਹਾਸਲ ਕੀਤੀ ਆਤੇ 6,052 ਮੁੰਡਿਆਂ ਨੇ 75 ਫ਼ੀਸਦੀ ਅੰਕ ਹਾਸਲ ਕੀਤੇ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਟਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਸੂਬਾਈ ਕਾਲਜਾਂ ਵਿਚ ਨਿਸ਼ਚਿਤ ਤਨਖ਼ਾਹ ’ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 55,000 ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਅਤੇ ਬੀਮੇ ਲਈ ਵਿੱਤੀ ਸਹਾਇਤਾ ਵੀ ਕੀਤੀ ਜਾਵੇਗੀ।

Comment here