ਸਿਆਸਤਖਬਰਾਂਦੁਨੀਆ

ਆਸਿਫ਼ ਗਫੂਰ ਕਵੇਟਾ ’ਚ 12ਵੀਂ ਕੋਰ ਦੇ ਕਮਾਂਡਰ ਨਿਯੁਕਤ

ਇਸਲਾਮਾਬਾਦ-ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਲੈਫਟੀਨੈਂਟ ਜਨਰਲ ਸਰਫਰਾਜ਼ ਅਲੀ ਦੀ ਥਾਂ ਪਾਕਿਸਤਾਨੀ ਫ਼ੌਜ ਦੇ ਲੈਫਟੀਨੈਂਟ ਜਨਰਲ ਆਸਿਫ ਗਫੂਰ ਨੂੰ ਕਵੇਟਾ ਵਿਚ 12ਵੀ ਕੋਰ ਦਾ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਲੈਫਟੀਨੈਂਟ ਜਨਰਲ ਗਫੂਰ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਇੰਟਰ ਸਰਵਿਸ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਦੇ ਮੁਖੀ ਰਹਿ ਚੁੱਕੇ ਹਨ। ਆਈਐਸਪੀਆਰ ਨੇ ਬੁੱਧਵਾਰ ਦੇਰ ਰਾਤ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਆਸਿਫ਼ ਗਫੂਰ, ਆਪਣੀ ਨਵੀਂ ਜ਼ਿੰਮੇਵਾਰੀ ਲੈਫਟੀਨੈਂਟ ਜਨਰਲ ਸਰਫਰਾਜ਼ ਅਲੀ ਦੀ ਥਾਂ ਲੈਣਗੇ, ਜਿਨ੍ਹਾਂ ਦੀ ਸੋਮਵਾਰ ਨੂੰ ਲਾਸਬੇਲਾ, ਬਲੋਚਿਸਤਾਨ ਵਿੱਚ ਹੜ੍ਹ ਰਾਹਤ ਕਾਰਜਾਂ ਦੌਰਾਨ ਖਰਾਬ ਮੌਸਮ ਦੌਰਾਨ ਫ਼ੌਜ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ ਸੀ।

Comment here