ਨਵੀਂ ਦਿੱਲੀ-ਇੰਡੋਨੇਸ਼ੀਆ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ) ਦੇ ਮੌਜੂਦਾ ਪ੍ਰਧਾਨ ਵਜੋਂ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਆਸੀਆਨ ਨੂੰ ਖੇਤਰ ਦੇ ਸਭ ਤੋਂ ਪ੍ਰਭਾਵਸ਼ਾਲੀ ਸਮੂਹਾਂ ਵਿਚੋਂ ਇਕ ਮੰਨਿਆ ਜਾਂਦਾ ਹੈ ਅਤੇ ਭਾਰਤ ਅਤੇ ਅਮਰੀਕਾ, ਚੀਨ, ਜਾਪਾਨ ਅਤੇ ਆਸਟ੍ਰੇਲੀਆ ਸਮੇਤ ਕਈ ਹੋਰ ਦੇਸ਼ ਇਸਦੇ ਸੰਵਾਦ ਭਾਈਵਾਲ ਹਨ।ਜਕਾਰਤਾ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਬਿਆਨ ਵਿਚ ਪ੍ਰਧਾਨ ਮੰਤਰੀ ਨੇ ‘ਆਸੀਆਨ’ ਨਾਲ ਸਬੰਧਾਂ ਨੂੰ ਭਾਰਤ ਦੀ ‘ਐਕਟ ਈਸਟ’ ਨੀਤੀ ਦਾ ਇਕ ਮਹੱਤਵਪੂਰਨ ਥੰਮ੍ਹ ਦੱਸਿਆ ਅਤੇ ਕਿਹਾ ਕਿ ਪਿਛਲੇ ਸਾਲ ਹੋਈ ਵਿਆਪਕ ਰਣਨੀਤਕ ਭਾਈਵਾਲੀ ਨੇ ਦੋਵਾਂ ਧਿਰਾਂ ਦੇ ਸਬੰਧਾਂ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਥੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜ਼ਿਆਦਾ ਰੁਝੇਵੇਂ ਵਾਲਾ ਪ੍ਰੋਗਰਾਮ ਹੈ ਕਿਉਂਕਿ ਉਹ 8 ਸਤੰਬਰ ਨੂੰ ਤਿੰਨ ਦੇਸ਼ਾਂ ਦੇ ਨੇਤਾਵਾਂ ਨਾਲ ਮਹੱਤਵਪੂਰਨ ਦੁਵੱਲੀ ਗੱਲਬਾਤ ਲਈ ਉਸੇ ਸ਼ਾਮ ਨੂੰ ਵਤਨ ਪਰਤਣ ਤੋਂ ਪਹਿਲਾਂ ਵੀਰਵਾਰ ਨੂੰ ਆਸਿਆਨ-ਭਾਰਤ ਮੀਟਿੰਗ ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਮੰਤਰੀ ਪ੍ਰੀਸ਼ਦ ਅਤੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਹਿੱਸਾ ਲਿਆ। ਜਕਾਰਤਾ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਕ ਤੋਂ ਬਾਅਦ ਇਕ ਮੀਟਿੰਗਾਂ ਕੀਤੀਆਂ। ਪ੍ਰਧਾਨ ਮੰਤਰੀ ਮੋਦੀ 7 ਸਤੰਬਰ ਨੂੰ ਤੜਕੇ 3 ਵਜੇ ਜਕਾਰਤਾ ਪਹੁੰਚਣ ਲਈ ਜਹਾਜ਼ ਵਿਚ ਲਗਭਗ 7 ਘੰਟੇ ਬਿਤਾਉਣਗੇ। ਜਕਾਰਤਾ ਵਿਚ ਉਹ ਭਾਰਤੀ ਸਮੇਂ ਮੁਤਾਬਕ ਸਵੇਰੇ 7 ਵਜੇ 10 ਦੇਸ਼ਾਂ ਦੇ ਪ੍ਰਭਾਵਸ਼ਾਲੀ ਸਮੂਹ ‘ਆਸਿਆਨ’-ਭਾਰਤ ਸਿਖਰ ਸੰਮੇਲਨ ਦੇ ਸਥਾਨ ਲਈ ਰਵਾਨਾ ਹੋਣਗੇ ਅਤੇ ਮੀਟਿੰਗ ਵਿਚ ਹਿੱਸਾ ਲੈਣਗੇ।
ਭਾਰਤੀ ਸਮੇਂ ਮੁਤਾਬਕ ਸਵੇਰੇ 8 ਵੱਜ ਕੇ 45 ਮਿੰਟ ’ਤੇ ਉਹ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਮੀਟਿੰਗ ਦੇ ਤੁਰੰਤ ਬਾਅਦ ਉਹ ਭਾਰਤੀ ਸਮੇਂ ਮੁਤਾਬਕ ਸਵੇਰੇ 11 ਵੱਜ ਕੇ 45 ਮਿੰਟ ’ਤੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਵੀਰਵਾਰ ਨੂੰ ਸ਼ਾਮ 6 ਵੱਜ ਕੇ 45 ਮਿੰਟ ’ਤੇ ਦਿੱਲੀ ਪਹੁੰਚਣਗੇ। ਅਗਲੇ ਦਿਨ ਪ੍ਰਧਾਨ ਮੰਤਰੀ ਮੋਦੀ 3 ਦੇਸ਼ਾਂ ਨਾਲ ਅਹਿਮ ਦੋ-ਪੱਖੀ ਮੀਟਿੰਗ ਕਰਨਗੇ ਜਿਸ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੀਟਿੰਗ ਵੀ ਸ਼ਾਮਲ ਹੈ। ਜੀ-20 ਸਿਖਰ ਸੰਮੇਲਨ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਆਯੋਜਿਤ ਹੋਣ ਵਾਲਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਹੋਰ ਨੇਤਾ ਵਿਕਾਸਸ਼ੀਲ ਅਤੇ ਵਿਕਸਿਤ ਦੇਸ਼ਾਂ ਦੀ ਮੀਟਿੰਗ ’ਚ ਹਿੱਸਾ ਲੈਣਗੇ।
‘ਆਸੀਆਨ’ ਨਾਲ ਭਾਰਤ ਦੇ ਅਹਿਮ ਸਬੰਧ ਸਾਬਤ ਹੋਣਗੇ : ਪੀਐਮ ਮੋਦੀ

Comment here