ਚੰਡੀਗੜ੍ਹ- ਪੰਜਾਬ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 86 ਸੀਟਾਂ ਉਤੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ਚਮਕੌ ਸਾਹਿਬ ਸੀਟ ਤੋਂ ਚੋਣ ਲੜਣਗੇ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਅੰਮ੍ਰਿਤਸਰ ਪੂਰਬ ਤੋਂ ਚੋਣ ਲੜਣਗੇ। ਕਾਂਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਮੋਗਾ ਤੋਂ ਮਾਲਵਿਕਾ ਸੂਦ, ਮੋਹਾਲੀ ਤੋਂ ਬਲਬੀਰ ਸਿੰਘ ਸਿੱਧੂ ਨੂੰ ਟਿਕਟ ਮਿਲਿਆ ਹੈ। ਸੁਜਾਨਪੁਰ ਤੋਂ ਨਰੇਸ਼ ਪੁਰੀ, ਪਠਾਨਕੋਟ ਤੋਂ ਅਮਿਤ ਵਿੱਜ, ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ ਪਾਹੜਾ, ਦੀਨਾਨਗਰ ਤੋਂ ਅਰੁਣਾ ਚੌਧਰੀ, ਸ਼੍ਰੀਹਰਗੋਵਿੰਦਪੁਰ ਤੋਂ ਮਨਦੀਪ ਸਿੰਘ ਰੰਗੜ ਅਤੇ ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਦਨ ਵਿਚ ਹੋਣਗੇ।
ਆ ਹੀ ਗਈ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ

Comment here