ਗਾਜ਼ਾ ਸਿਟੀ– ਇਜ਼ਰਾਈਲੀ ਜਹਾਜ਼ਾਂ ਦੇ ਗਾਜ਼ਾ ‘ਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਈ ਜਾਨ ਦੀ ਖ਼ਬਰ ਹੈ। ਗਾਜ਼ਾ ਪੱਟੀ ਦੇ ਵਸਨੀਕਾਂ ਨੇ ਦੱਸਿਆ ਕਿ ਇਜ਼ਰਾਈਲੀ ਜਹਾਜ਼ਾਂ ਨੇ ਸੋਮਵਾਰ ਤੜਕੇ ਤੱਟਵਰਤੀ ਫਲਸਤੀਨੀ ਖ਼ੇਤਰ ‘ਚ ਅੱਤਵਾਦੀ ਟਿਕਾਣਿਆਂ ‘ਤੇ ਲੜੀਵਾਰ ਹਵਾਈ ਹਮਲੇ ਕੀਤੇ। ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਫਲਸਤੀਨੀ ਅੱਤਵਾਦੀਆਂ ਨੇ ਦੱਖਣੀ ਇਜ਼ਰਾਈਲ ਵੱਲ ਰਾਕੇਟ ਹਮਲਾ ਕੀਤਾ, ਹਾਲਾਂਕਿ ਇਜ਼ਰਾਈਲ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਰਾਕੇਟ ਨੂੰ ਹਵਾ ਵਿੱਚ ਸੁੱਟ ਦਿੱਤਾ। ਇਜ਼ਰਾਈਲੀ ਫੌਜ ਨੇ ਕਿਹਾ ਕਿ ਹਵਾਈ ਹਮਲਿਆਂ ਨੇ ਗਾਜ਼ਾ ‘ਤੇ ਸ਼ਾਸਨ ਕਰਨ ਵਾਲੇ ਅੱਤਵਾਦੀ ਸਮੂਹ ਹਮਾਸ ਵੱਲੋਂ ਚਲਾਏ ਜਾ ਰਹੇ ਇਕ ਭੂਮੀਗਤ ਰਾਕੇਟ-ਨਿਰਮਾਣ ਕੰਪਲੈਕਸ ਨੂੰ ਨਿਸ਼ਾਨਾ ਬਣਾਇਆ। ਗਾਜ਼ਾ ‘ਤੇ ਅੱਤਵਾਦੀ ਸੰਗਠਨ ਹਮਾਸ ਦਾ ਸ਼ਾਸਨ ਹੈ। ਫਿਲਹਾਲ ਇਸ ਹਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਜ਼ਰਾਈਲੀ ਜਹਾਜ਼ਾਂ ਨੇ ਗਾਜ਼ਾ ‘ਚ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਕੀਤੇ ਹਵਾਈ ਹਮਲੇ

Comment here