ਸਿਆਸਤਖਬਰਾਂਪ੍ਰਵਾਸੀ ਮਸਲੇ

ਇਟਲੀ ‘ਚ ਪੰਜਾਬਣ ਜੈਸਿਕਾ ਕੌਰ ਨੇ ਨਗਰ ਕੌਂਸਲ ਚੋਣ ਜਿੱਤੀ

ਮਿਲਾਨ-ਇਥੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਇਟਲੀ ਵਿਚ ਹੋਈਆਂ ਨਗਰ ਕੌਂਸਲ ਦੀਆਂ ਸਥਾਨਿਕ ਚੌਣਾਂ ਲਈ ਹਜ਼ਾਰਾਂ ਦੀ ਗਿਣਤੀ ਵਿਚ ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ। ਪਰ ਨਗਰ ਕੌਂਸਲ ੳਫਲਾਗਾਂ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ ਚੋਣ ਲੜਦਿਆਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਜੈਸਿਕਾ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਇੱਕੋ ਇੱਕ ਅਜਿਹੀ ਪੰਜਾਬੀ ਮੂਲ ਦੀ ਔਰਤ ਬਣ ਗਈ ਹੈ, ਜਿਸ ਨੇ ਇੰਨਾਂ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਰਾਜੂ ਖੰਬ ਅਤੇ ਦਲਜੀਤ ਕੌਰ ਦੀ 20 ਸਾਲ ਸਪੁੱਤਰੀ ਜੈਸਿਕਾ ਕੌਰ ਨੇ ਉਫਲਾਗਾ ਕਮੂਨੇ ਤੋਂ ਰਿਨੋਵਾਮੈਂਤੋਂ ਪਾਪੋਲਾਰੇ ਪਾਰਟੀ ਵੱਲੋਂ ਸਲਾਹਕਾਰ ਦੀ ਚੋਣ ਲੜੀ ਸੀ। ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ ਨਾਲ ਸੰਬੰਧਿਤ ਜੈਸਿਕਾ ਨੇ ਇਟਲੀ ਵਿੱਚ ਪੜ੍ਹਾਈ ਵੱਜੋਂ ਹੋਟਲ ਮੈਨੇਜਮੈਂਟ ਦਾ ਡਿਪਲੋਮਾ ਕੀਤਾ ਹੋਇਆ ਹੈ। ਇਸ ਮੌਕੇ ਜੈਸਿਕਾ ਕੌਰ ਨੇ ਉਫਲਾਗਾ ਵਿੱਚ ਵਸਦੇ ਭਾਰਤੀਆਂ ਅਤੇ ਪੰਜਾਬੀ ਭਾਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾ ਨੇ ਜੋ ਮਾਣ ਬਖਸ਼ਿਆ ਉਸ ‘ਤੇ ਖਰਾ ਉਤਰੇਗੀ।

Comment here