ਇਸਲਾਮਾਬਾਦ-ਪਾਕਿਸਤਾਨ ਦੇ ਚੋਣ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਖੈਬਰ ਪਖਤੂਨਖਵਾ ’ਚ ਦੌਰਾ ਜ਼ਾਬਤੇ ਦੀ ਉਲੰਘਣਾ ਹੋਵੇਗਾ। ਇਸ ਲਈ ਪ੍ਰਧਾਨ ਮੰਤਰੀ ਇਮਰਾਨ ਖੈਬਰ ਪਖਤੂਨਖਵਾ ’ਚ ਸਥਾਨਕ ਸਰਕਾਰਾਂ ਚੋਣਾਂ ਤੋਂ ਪਹਿਲਾਂ ਪੇਸ਼ਾਵਰ ਦੀ ਆਪਣੀ ਤੈਅ ਯਾਤਰਾ ਰੱਦ ਕਰਨ ਦਾ ਹੁਕਮ ਦਿੱਤਾ ਹੈ। ਖੇਤਰੀ ਚੋਣ ਕਮਿਸ਼ਨਰ ਵੱਲੋਂ ਲਿਖੇ ਪੱਤਰ ’ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨੂੰ 19 ਦਸੰਬਰ ਨੂੰ ਖੈਬਰ ਪਖਤੂਨਖਵਾ ’ਚ ਤੈਅ ਸਥਾਨਕ ਸਰਕਾਰਾਂ ਚੋਣਾਂ ਤੋਂ ਪਹਿਲਾਂ ਪੇਸ਼ਾਵਰ ਨਾ ਜਾਣ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨਰ ਨੇ ਪਾਕਿਸਤਾਨ ਚੋਣ ਕਾਨੂੰਨ ਦੀ ਧਾਰਾ 233 ਅਤੇ 234 ਦੇ ਤਹਿਤ ਕਿਸੇ ਵੀ ਜ਼ਾਬਤੇ ਦੀ ਉਲੰਘਣਾ ਕਰਦੇ ਪਾਏ ਜਾਣ ’ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਾਨੂੰਨੀ ਕਾਰਵਾਈ ਦੀ ਚੁਣੌਤੀ ਦਿੱਤੀ ਹੈ।
Comment here