ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਇਮਰਾਨ ਖਾਨ ਵੱਲੋਂ ਰਾਸ਼ਟਰਪਤੀ ਨੂੰ ਸੰਸਦ ਭੰਗ ਕਰਨ ਦੀ ਅਪੀਲ

ਇਸਲਾਮਾਬਾਦ- ਪਾਕਿਸਤਾਨ ਵਿਚ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਐਤਵਾਰ ਨੂੰ ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਖਾਨ ਦੀ ਸਰਕਾਰ ਦੇ ਖਿਲਾਫ ਬੇਭਰੋਸਗੀ ਮਤਾ ਖਾਰਜ ਹੋਣ ਤੋਂ ਬਾਅਦ, ਉਸਨੇ ਸੰਸਦ ਨੂੰ ਭੰਗ ਕਰਨ ਦੀ ਅਪੀਲ ਕੀਤੀ ਹੈ ਅਤੇ ਨਵੀਆਂ ਚੋਣਾਂ ਦਾ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਜਿੱਥੇ ਚੋਣਾਂ ਦੀ ਤਿਆਰੀ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਸੁਪਰੀਮ ਕੋਰਟ ਵਿੱਚ ਸਰਕਾਰ ਦੀਆਂ ਕਾਰਵਾਈਆਂ ਖ਼ਿਲਾਫ਼ ਜੰਗ ਛੇੜ ਰਹੀ ਹੈ। ਇਸ ਦੌਰਾਨ, ਇਮਰਾਨ ਖਾਨ ਐਤਵਾਰ ਰਾਤ ਨੂੰ ਪਾਕਿਸਤਾਨ ਕੈਬਨਿਟ ਸਕੱਤਰੇਤ ਦੁਆਰਾ ਜਾਰੀ ਨੋਟੀਫਿਕੇਸ਼ਨ ਰਾਹੀਂ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਬਿਰਾਜਮਾਨ ਹਨ। ਉਹ ਉਦੋਂ ਤੱਕ ਅਹੁਦੇ ‘ਤੇ ਬਣੇ ਰਹਿਣਗੇ ਜਦੋਂ ਤੱਕ ਕਿ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਨਹੀਂ ਹੋ ਜਾਂਦੀ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਧਾਰਾ-5 ਦਾ ਵਿਰੋਧੀ ਦਸਦਿਆਂ ਰੱਦ ਕਰ ਦਿੱਤਾ। ਸੂਰੀ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਹੱਕ ਨਹੀਂ ਹੈ ਕਿ ਉਹ ਪਾਕਿਸਤਾਨ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰੇ। ਇਹ ਫ਼ੈਸਲਾ ਲੈਂਦੇ ਹੋਏ ਡਿਪਟੀ ਸਪੀਕਰ ਨੇ ਅਵਿਸਵਾਸ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ।ਸੰਸਦ ਦੀ ਅਗਲੀ ਬੈਠਕ 25 ਅਪ੍ਰੈਲ ਨੂੰ ਆਯੋਜਿਤ ਕੀਤੀ ਜਾਵੇਗੀ। ਪਾਕਿਸਤਾਨ ਸਰਕਾਰ ਨੇ ਸੰਸਦ ਭੰਗ ਕਰਨ ਤੋਂ ਬਾਅਦ, ਸੰਯੁਕਤ ਵਿਰੋਧੀ ਧਿਰ ਨੇ ਆਪਣਾ ਸਪੀਕਰ ਚੁਣਿਆ ਅਤੇ ਸਮਾਨੰਤਰ ਸੈਸ਼ਨ ਆਯੋਜਿਤ ਕੀਤਾ। ਪੀਐਮਐਲ-ਐਨ ਦੇ ਨੇਤਾ ਅਯਾਜ਼ ਸਾਦਿਕ ਨੇ ਸਪੀਕਰ ਦੀ ਕੁਰਸੀ ਸੰਭਾਲੀ ਅਤੇ ਇਮਰਾਨ ਖਾਨ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਨੂੰ 197 ਵੋਟਾਂ ਨਾਲ ਸਫਲ ਕਰਾਰ ਦਿੱਤਾ। ਇਮਰਾਨ ਖਾਨ ਨੇ ਪਾਕਿਸਤਾਨ ਦੀ ਜਨਤਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਂ ਸਪੀਕਰ ਦੇ ਫ਼ੈਸਲੇ ‘ਤੇ ਹਰੇਕ ਪਾਕਿਸਤਾਨੀ ਨਾਗਰਿਕ ਨੂੰ ਵਧਾਈ ਦਿੰਦਾ ਹਾਂ। ਅਵਿਸ਼ਵਾਸ ਪ੍ਰਸਤਾਵ ਸਾਡੇ ਖ਼ਿਲਾਫ਼ ਇਕ ਵਿਦੇਸ਼ੀ ਸਾਜਿਸ਼ ਸੀ। ਪਾਕਿਸਤਾਨ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਉਹਨਾਂ ‘ਤੇ ਕੌਣ ਸ਼ਾਸਨ ਕਰੇ। ਕਿਸੇ ਵੀ ਵਿਦੇਸ਼ੀ ਤਾਕਤ ਨੂੰ ਇਹ ਤੈਅ ਕਰਨ ਦਾ ਹੱਕ ਨਹੀਂ ਹੈ। ਮੈਂ ਰਾਸ਼ਟਰਪਤੀ ਨੂੰ ਵਿਧਾਨ ਸਭਾ ਭੰਗ ਕਰਨ ਲਈ ਲਿਖਿਆ ਹੈ। ਲੋਕਤੰਤਰੀ ਢੰਗ ਨਾਲ ਚੋਣਾਂ ਹੋਣੀਆਂ ਚਾਹੀਦੀਆਂ ਹਨ। ਮੈਂ ਪਾਕਿਸਤਾਨ ਦੇ ਲੋਕਾਂ ਨੂੰ ਚੋਣਾਂ ਦੀ ਤਿਆਰੀ ਕਰਨ ਦੀ ਅਪੀਲ ਕਰਦਾ ਹਾਂ।

Comment here