ਇਸਲਾਮਾਬਾਦ-ਪਾਕਿਸਤਾਨ ਵਿੱਚ ਜ਼ਬਰਦਸਤ ਸਿਆਸੀ ਹੰਗਾਮਾ ਚੱਲ ਰਿਹਾ ਹੈ, ਮੁਲਕ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ‘ਆਜ਼ਾਦੀ ਮਾਰਚ’ ਦੌਰਾਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਸੁਪਰੀਮ ਕੋਰਟ ਵਿਚ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਨੂੰ ਹੁਣ ਅਦਾਲਤ ਨੇ ਰੱਦ ਕਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਇਸਲਾਮਾਬਾਦ ਦੇ ਪਾਬੰਦੀਸ਼ੁਦਾ ਰੈੱਡ ਜ਼ੋਨ ਦੇ ਡੀ-ਚੌਕ ‘ਤੇ ਰੈਲੀ ਦਾ ਐਲਾਨ ਕਰਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਖੁੱਲ੍ਹ ਕੇ ਉਲੰਘਣਾ ਕੀਤੀ। ਇਸ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਇਮਰਾਨ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ ਲਈ ਵੱਡੀ ਬੈਂਚ ਦਾ ਗਠਨ ਕੀਤਾ। ਸਿਖਰਲੀ ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਜਨਤਕ ਸਮਾਰੋਹ ਆਯੋਜਿਤ ਕਰਨ ਲਈ ਰਾਜਧਾਨੀ ਦੇ H-9 ਅਤੇ G-9 ਖੇਤਰਾਂ ਦੇ ਵਿਚਕਾਰ ਕੁਝ ਹਿੱਸਾ ਮੁਹੱਈਆ ਕਰਵਾਇਆ ਜਾਵੇ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਫ਼ੈਸਲਾ ਇਸਲਾਮਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ‘ਆਜ਼ਾਦੀ ਮਾਰਚ’ ਨੂੰ ਰੋਕਣ ਲਈ ਸੜਕਾਂ ਜਾਮ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ ਗਿਆ।
ਇਮਰਾਨ ਖਿਲਾਫ ਦਾਇਰ ਮਾਣਹਾਨੀ ਦਾ ਕੇਸ ਰੱਦ

Comment here