ਸਿਆਸਤਖਬਰਾਂਚਲੰਤ ਮਾਮਲੇ

ਇਮਰਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧੀ

ਇਸਲਾਮਾਬਾਦ-ਪਾਕਿਸਤਾਨ ਸਥਿਤ ਪੰਜਾਬ ਦੀ ਅਟਕ ਜੇਲ੍ਹ ‘ਚ ਸੁਣਵਾਈ ਲਈ ਪਹੁੰਚੇ ਜੱਜ ਅਬੁਲ ਹਸਨਤ ਜ਼ੁਲਕਰਨੈਨ ਨੇ ਗੁਪਤ ਸੰਦੇਸ਼ ਨਾਲ ਜੁੜੇ ਦਸਤਾਵੇਜ਼ ਗੁੰਮ ਹੋਣ ਦੇ ਮਾਮਲੇ ‘ਚ ਇਹ ਫੈਸਲਾ ਸੁਣਾਇਆ। ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਗੁਪਤ ਸੰਦੇਸ਼ ਦੇ ਕਥਿਤ ਖੁਲਾਸੇ ਨਾਲ ਜੁੜੇ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਦਸਤਾਵੇਜ਼ ਨੂੰ ਖਾਨ ਨੇ ਪਿਛਲੇ ਸਾਲ ਅਹੁਦੇ ਤੋਂ ਹਟਾਏ ਜਾਣ ਤੋਂ ਪਹਿਲਾਂ ਇੱਕ ਸਿਆਸੀ ਰੈਲੀ ਦੌਰਾਨ ਲਹਿਰਾਇਆ ਸੀ। ਗ੍ਰਹਿ ਮੰਤਰਾਲਾ ਵੱਲੋਂ ਪ੍ਰਗਟਾਈਆਂ ਗਈਆਂ ਸੁਰੱਖਿਆ ਚਿੰਤਾਵਾਂ ਦਰਮਿਆਨ ਕਾਨੂੰਨ ਮੰਤਰਾਲਾ ਦੀ ਮਨਜ਼ੂਰੀ ਦੇ ਬਾਅਦ ਅਟਕ ਜ਼ਿਲ੍ਹਾ ਜੇਲ੍ਹ ਵਿੱਚ ਮਾਮਲੇ ਦੀ ਸੁਣਵਾਈ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਅਟਕ ਜ਼ਿਲ੍ਹਾ ਜੇਲ੍ਹ ਦੇ ਅੰਦਰ ਮਾਮਲੇ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ, ਜਿੱਥੇ ਖਾਨ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ ਤੋਂ ਬੰਦ ਹੈ।
ਜੀਓ ਨਿਊਜ਼ ਮੁਤਾਬਕ ਜੱਜ ਜ਼ੁਲਕਾਰਨੈਨ ਨੇ ਖਾਨ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ, ਜਿਸ ਦਾ ਮਤਲਬ ਹੈ ਕਿ ਉਹ ਫਿਲਹਾਲ ਜੇਲ੍ਹ ‘ਚ ਹੀ ਰਹੇਗਾ। ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ 2 ਮੈਂਬਰੀ ਬੈਂਚ ਨੇ ਖਾਨ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਿਆ ਕਿਉਂਕਿ ਗੁਪਤ ਸੰਦੇਸ਼ ਦੇ ਖੁਲਾਸੇ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੇ ਉਸ ਨੂੰ ਜੇਲ੍ਹ ਵਿੱਚ ਰੱਖਣ ਅਤੇ ਸੁਣਵਾਈ ਲਈ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।

Comment here