ਅਪਰਾਧਸਿਆਸਤਖਬਰਾਂਦੁਨੀਆ

ਇਮਰਾਨ ਦੀ ਪਾਰਟੀ ਦੇ ਆਗੂ ਦੇ ਫਰਜ਼ੰਦ ਤੇ ਈਸਾਈ ਕੁੜੀ ਨੂੰ ਅਗਵਾ ਕਰਨ ਦੇ ਦੋਸ਼

ਇਸਲਾਮਾਬਾਦ- ਪਾਕਿਸਤਾਨ ਵਿਚ ਘੱਟ ਗਿਣਤੀਆਂ ਉੱਤੇ ਤਸ਼ੱਦਦ ਦੇ ਮਾਮਲੇ ਲਗਾਤਾਰ ਆ ਰਹੇ ਹਨ, ਕੱਟੜਪ੍ਰਸਤ ਭੀੜਾਂ ਵਲੋਂ ਘੱਟਗਿਣਤੀਆਂ ਤੇ ਹਮਲੇ ਆਮ ਗੱਲ ਹੋ ਗਈ ਹੈ, ਪਰ ਅਜਿਹੇ ਵਿੱਚ ਇਮਰਾਨ ਸਰਕਾਰ ਇਕ ਅਜਿਹੇ ਮਾਮਲੇ ਕਰਕੇ ਕਿਰਕਿਰੀ ਕਰਵਾ ਰਹੀ ਹੈ ਕਿ ਉਸ ਦੇ ਆਪਣੇ ਆਗੂ ਦੇ ਫਰਜ਼ੰਦ ਉੱਤੇ ਘੱਟਗਿਣਤੀ ਭਾਈਚਾਰੇ ਦੀ ਕੁੜੀ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਇੱਕ ਨੇਤਾ ਦੇ ਪੁੱਤਰ ਉੱਤੇ ਇਕ ਈਸਾਈ ਲੜਕੀ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਈਸਾਈ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਉਨ੍ਹਾਂ ਦੇ ਇਲਾਕੇ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਗਵਾ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਨੇਤਾ ਦਾ ਪੁੱਤਰ ਵੀ ਇਸ ਮਾਮਲੇ ਵਿਚ ਸ਼ਾਮਲ ਹੈ। ਦੋਸ਼ੀ ਨੇ ਜ਼ਬਰਦਸਤੀ ਇਸਲਾਮ ਕਬੂਲ ਕਰਵਾ ਕੇ ਉਨ੍ਹਾਂ ਦੀ ਨਾਬਾਲਗ ਧੀ ਨਾਲ ਵਿਆਹ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਨਾ ਕਰਨ ਲਈ ਕਿਹਾ ਹੈ, ਤੇ  ਪੁਲਸ ਨੇ ਲੜਕੀ ਦੀ ਮਾਂ ਨੂੰ ਇਹ ਵੀ ਕਿਹਾ ਕਿ ਉਸਦੀ ਲੜਕੀ ਆਪਣੀ ਮਰਜ਼ੀ ਨਾਲ ਲੜਕੇ ਦੇ ਨਾਲ ਗਈ ਸੀ ਅਤੇ ਵਿਆਹ ਤੋਂ ਪਹਿਲਾਂ ਇਸਲਾਮ ਕਬੂਲ ਕਰ ਕੀਤਾ ਸੀ। ਸੋਸ਼ਲ ਮੀਡੀਆ ‘ਤੇ ਇਹ ਖ਼ਬਰ ਵਾਇਰਲ ਹੋਣ ਤੋਂ ਬਾਅਦ, ਯੂਜਰਜ਼ ਇਮਰਾਨ ਸਰਕਾਰ ਦੀ ਜੰਮ ਕੇ ਅਲੋਚਨਾ ਕਰ ਰਹੇ ਹਨ, ਪਰ ਇਮਰਾਨ ਖਾਨ ਵੱਲੋਂ ਇਸ ਮਾਮਲੇ ਚ ਹਾਲੇ ਚੱਕ ਕੋਈ ਟਿਪਣੀ ਨਹੀਂ ਕੀਤੀ ਗਈ।

 

Comment here