ਇਸਲਾਮਾਬਾਦ: ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਦੋ ਦਰਜਨ ਤੋਂ ਵੱਧ ਨਾਰਾਜ਼ ਸੰਸਦ ਮੈਂਬਰਾਂ ਨੇ ਬੀਤੇ ਦਿਨੀਂ ਸਿੰਧ ਹਾਊਸ ‘ਤੇ ਹਮਲਾ ਕਰ ਦਿੱਤਾ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਦੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵੱਲੋਂ ਚਲਾਏ ਜਾ ਰਹੇ ਸਿੰਧ ਹਾਊਸ ਵਿੱਚ ਰੱਖਿਆ ਗਿਆ ਹੈ। ਟੈਲੀਵਿਜ਼ਨ ਫੁਟੇਜ ਵਿੱਚ ਪੀਟੀਆਈ ਦੇ ਦਰਜਨਾਂ ਵਰਕਰ ਸਿੰਧ ਹਾਊਸ ਵਿੱਚ ਦਾਖ਼ਲ ਹੁੰਦੇ ਹੋਏ ਅਤੇ ਅਸੰਤੁਸ਼ਟ ਸੰਸਦ ਮੈਂਬਰਾਂ ਦੇ ਇੱਕ ਸਮੂਹ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਦਿਖਾਇਆ ਗਿਆ। ਪੀਟੀਆਈ ਦੇ ਕਰੀਬ ਦੋ ਦਰਜਨ ਅਸੰਤੁਸ਼ਟ ਸੰਸਦ ਮੈਂਬਰਾਂ ਨੇ ਸੰਸਦ ਵਿੱਚ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ’ਤੇ ਖ਼ਾਨ ਖ਼ਿਲਾਫ਼ ਵੋਟ ਪਾਉਣ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਲਗਭਗ 100 ਸੰਸਦ ਮੈਂਬਰਾਂ ਨੇ 8 ਮਾਰਚ ਨੂੰ ਨੈਸ਼ਨਲ ਅਸੈਂਬਲੀ ਸਕੱਤਰੇਤ ਦੇ ਸਾਹਮਣੇ ਬੇਭਰੋਸਗੀ ਮਤਾ ਪੇਸ਼ ਕੀਤਾ। ਜਿਸ ਤਹਿਤ ਦੋਸ਼ ਲਾਇਆ ਕਿ ਖਾਨ ਦੀ ਅਗਵਾਈ ਵਾਲੀ ਪੀਟੀਆਈ ਸਰਕਾਰ ਵਿੱਤੀ ਸੰਕਟ ਵਿੱਚ ਹੈ । ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਲਈ ਜ਼ਿੰਮੇਵਾਰ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਬੁਲਾਇਆ ਜਾ ਸਕਦਾ ਹੈ ਅਤੇ ਬੇਭਰੋਸਗੀ ਮਤੇ ‘ਤੇ ਵੋਟਿੰਗ 28 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ।
ਇਮਰਾਨ ਦੀ ਪਾਰਟੀ ਮੈਂਬਰਾਂ ਵੱਲੋਂ ਪਾਕਿ ਦੇ ਸਿੰਧ ਹਾਊਸ ‘ਤੇ ਹਮਲਾ

Comment here