ਅਪਰਾਧਸਿਆਸਤਖਬਰਾਂਦੁਨੀਆ

ਇਮਰਾਨ ਦੇ ਪ੍ਰਦਰਸ਼ਨ ‘ਤੇ ਰੋਕ ਨਹੀਂ ਲੱਗੇਗੀ-ਸੁਪਰੀਮ ਕੋਰਟ

ਇਸਲਾਮਾਬਾਦ-ਪਾਕਿਸਤਾਨ ਵਿਚ ਸਿਆਸਤਦਾਨਾਂ ਨੇ ਆਪਣੇ ਵਿਰੋਧੀਆਂ ਵਿਰੁਧ ਮੋਰਚਾ ਖੋਲ੍ਹ ਲਿਆ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਿਯੋਜਿਤ ਸਰਕਾਰ ਵਿਰੋਧੀ ਪ੍ਰਦਰਸ਼ਨ ਦੇ iਖ਼ਲਾਫ਼ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ। ਫਿਲਹਾਲ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਾਨੂੰਨ ਵਿਵਸਥਾ ‘ਤੇ ਕੰਟਰੋਲ ਕਰਨ ਲਈ ‘ਫ੍ਰੀ ਛੂਟ’ ਦਿੱਤੀ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਪੱਖ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਹ ਦਖ਼ਲ ਦੇਵੇਗੀ।
ਸੰਘੀ ਸਰਕਾਰ ਨੇ ਖਾਨ ਦੀ ਪਾਰਟੀ ਦੇ “ਆਜ਼ਾਦੀ ਮਾਰਚ” ਦੇ ਸਬੰਧ ‘ਚ ਅਦਾਲਤ ਦੇ 25 ਮਈ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਉਨ੍ਹਾਂ ਦੇ iਖ਼ਲਾਫ਼ ਅਦਾਲਤ ਦੀ ਅਵਮਾਨਨਾ ਦੀ ਕਾਰਵਾਈ ਸ਼ੁਰੂ ਕਰਨ ਦੇ ਵਾਸਤੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸਰਕਾਰ ਨੇ ਇਸੇ ਪਟੀਸ਼ਨ ਵਿੱਚ ਖਾਨ ਨੂੰ ਨਿਯੋਜਿਤ ਪ੍ਰਦਰਸ਼ਨ ਮਾਰਚ ਰਾਹੀਂ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਆਦੇਸ਼ ਦੇਣ ਦਾ ਅਨਰੋਧ ਕੀਤਾ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਯੋਜਨਾਬੱਧ ਪ੍ਰਦਰਸ਼ਨ ਨੂੰ ਲੈ ਕੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Comment here