ਸਿਆਸਤਖਬਰਾਂਚਲੰਤ ਮਾਮਲੇ

ਇਮਰਾਨ ਨੇ ਜੇਲ੍ਹ ਦੇ ਸੁਪਰਡੈਂਟ ਖਿਲਾਫ਼ ਮਾਣਹਾਨੀ ਦੀ ਪਟੀਸ਼ਨ ਕੀਤੀ ਦਾਇਰ

ਇਸਲਾਮਾਬਾਦ-ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਸ਼ੇਸ਼ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਟਕ ਜੇਲ੍ਹ ਦੇ ਸੁਪਰਡੈਂਟ ਖਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਖਾਨ ਨੇ ਅਟਕ ਜੇਲ੍ਹ ਦੇ ਸੁਪਰਡੈਂਟ ’ਤੇ ਦੋਸ਼ ਲਗਾਇਆ ਹੈ ਕਿ ਸੁਪਰਡੈਂਟ ਨੇ ਉਨ੍ਹਾਂ ਨੂੰ ਆਪਣੇ ਪੁੱਤਰਾਂ ਨਾਲ ਫੋਨ ’ਤੇ ਗੱਲ ਨਹੀਂ ਕਰਨ ਦਿੱਤੀ। ਪਿਛਲੇ ਮਹੀਨੇ ਹੇਠਲੀ ਅਦਾਲਤ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹ 5 ਅਗਸਤ ਤੋਂ ਅਟਕ ਜੇਲ੍ਹ ਵਿਚ ਬੰਦ ਹਨ।
ਅਧਿਕਾਰਤ ਸੀਕਰੇਟ ਐਕਟ ਤਹਿਤ ਦਰਜ ਕੇਸ ਦੀ ਸੁਣਵਾਈ ਲਈ ਗਠਿਤ ਵਿਸ਼ੇਸ਼ ਅਦਾਲਤ ਨੇ ਪਿਛਲੇ ਮਹੀਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਨੂੰ ਆਪਣੇ ਪੁੱਤਰਾਂ ਕਾਸਿਮ ਅਤੇ ਸੁਲੇਮਾਨ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਖਾਨ ਨੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਅਟਕ ਜੇਲ੍ਹ ਦੇ ਸੁਪਰਡੈਂਟ ਖ਼ਿਲਾਫ਼ ਅਦਾਲਤੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਮਰਾਨ ਖਾਨ ਸਰਕਾਰੀ ਭੇਤ ਜ਼ਾਹਰ ਕਰਨ ਦੇ ਦੋਸ਼ ’ਚ 13 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਹਨ।

Comment here