ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਇਮਰਾਨ ਨੇ ਫ਼ੌਜ ਮੁਖੀ ਦੀ ਨਿਯੁਕਤੀ ਲਈ ਕੀਤੀ ਸੀ ਪਹੁੰਚ-ਸ਼ਾਹਬਾਜ਼ ਸ਼ਰੀਫ਼

ਲਾਹੌਰ-ਇਥੋਂ ਦੇ ਮੀਡੀਆ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਨੇ ਨਵੇਂ ਫ਼ੌਜ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਇਕ ਮਹੀਨਾ ਪਹਿਲਾਂ ਇਕ ਦੋਸਤ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਇਸ ਦੇ ਨਾਲ ਹੀ ਤਿੰਨ ਸੰਭਾਵੀ ਉਮੀਦਵਾਰਾਂ ਨੂੰ ਨਾਮਜ਼ਦ ਕਰਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਉਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ।
ਇਮਰਾਨ ਖ਼ਾਨ ਉਨ੍ਹਾਂ ਨਾਲ ਦੋ ਮੁੱਦਿਆਂ, ਫ਼ੌਜ ਮੁਖੀ ਦੀ ਨਿਯੁਕਤੀ ਅਤੇ ਚੋਣਾਂ ਕਰਵਾਉਣ ਨੂੰ ਲੈ ਕੇ ਗੱਲ ਕਰਨਾ ਚਾਹੁੰਦੇ ਹਨ। ਮੈਂ ਸਿਰਫ਼ ਲੋਕਤੰਤਰ ਅਤੇ ਆਰਥਿਕਤਾ ਦੇ ਚਾਰਟਰ ਨੂੰ ਲੈ ਕੇ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਸੀ। ਮੈਂ ਇਮਰਾਨ ਖ਼ਾਨ ਨੂੰ ਸੁਨੇਹਾ ਭੇਜਿਆ ਕਿ ਫ਼ੌਜ ਮੁਖੀ ਦੀ ਨਿਯੁਕਤੀ ਪ੍ਰਧਾਨ ਮੰਤਰੀ ਦਾ ਸੰਵਿਧਾਨਕ ਅਧਿਕਾਰ ਹੈ।

Comment here