ਇਸਲਾਮਾਬਾਦ-ਇਕ ਮੀਡੀਆ ਰਿਪੋਰਟ ਮੁਤਾਬਕ ਜਾਣਕਾਰੀ ਮੁਤਾਬਕ ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਉਨ੍ਹਾਂ ਵਿਰੁੱਧ ਦੇਸ਼ ਦੇ ਅਮਰੀਕਾ ਸਥਿਤ ਦੂਤਘਰ ਤੋਂ ਇਕ ਗੁਪਤ ਡਿਪਲੋਮੈਟਿਕ ਦਸਤਾਵੇਜ਼ (ਸਿਫਰ) ਦੀ ਸਮੱਗਰੀ ਨੂੰ ਜਨਤਕ ਕਰਨ ਦੇ ਦੋਸ਼ ਵਿਚ ਸਰਕਾਰੀ ਗੁਪਤ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਖਾਨ (70) ਇਸ ਮਹੀਨੇ ਦੀ ਸ਼ੁਰੂਆਤ ਵਿਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 3 ਸਾਲ ਦੀ ਸਜ਼ਾ ਕੱਟ ਰਹੇ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਧਾਰਾ-5 ਦੇ ਤਹਿਤ ਅਪਰਾਧ ਸਾਬਿਤ ਹੋਣ ’ਤੇ 2 ਤੋਂ 14 ਸਾਲ ਤੱਕ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ ਅਤੇ ਕੁਝ ਮਾਮਲਿਆਂ ਵਿਚ ਮੌਤ ਦੀ ਸਜ਼ਾ ਵੀ ਹੋ ਸਕਦੀ ਹੈ।
ਜੀਓ ਨਿਊਜ਼ ਨੇ ਸੂਤਰਾਂ ਦੇ ਹਵਾਲੇ ਤੋਂ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਪ੍ਰਮੁੱਖ ਖਾਨ ਵਿਰੁੱਧ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਵਲੋਂ ਦਰਜ ਕੀਤੀ ਗਈ ਐੱਫ. ਆਰ. ਆਈ. ਦੇ ਆਧਾਰ ’ਤੇ ਸਿਫਰ (ਗੁਪਤ ਡਿਪਲੋਮੈਟਿਕ ਦਸਤਾਵੇਜ਼) ਮਾਮਲੇ ਵਿਚ ਆਫੀਸ਼ੀਅਲ ਸੀਕ੍ਰੇਟ ਐਕਟ 1923 ਦੀ ਧਾਰਾ-5 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਐੱਫ. ਆਈ. ਏ. ਦੀ ਅੱਤਵਾਦੀ ਰੋਕੂ ਸ਼ਾਖਾ ਨੇ ਜਾਂਚ ਤੋਂ ਬਾਅਦ ਸਿਫਰ ਦੀ ਦੁਰਵਰਤੋਂ ਵਿਚ ਖਾਨ ਦੀ ਕਥਿਤ ਸ਼ਮੂਲੀਅਤ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ।
ਇਮਰਾਨ ਵਿਰੁੱਧ ਗੁਪਤ ਦਸਤਾਵੇਜ਼ ਮਾਮਲੇ ’ਚ ਹੋ ਸਕਦੀ ਸਜ਼ਾ


Comment here