ਇਸਲਾਮਾਬਾਦ – ਪਾਕਿਸਤਾਨ ਵਿੱਚ ਚੱਲ ਰਹੀ ਸਿਆਸੀ ਹਲਚਲ ਦੇ ਦਰਿਮਆਨ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਸੂਬਾਈ ਅਸੈਂਬਲੀਆਂ ਭੰਗ ਕਰਨ ਅਤੇ ਨਵੇਂ ਸਿਰੇ ਤੋਂ ਆਮ ਚੋਣਾਂ ਕਰਵਾਉਣ ਦਾ ਐਲਾਨ ਕਰਨ ਲਈ 6 ਦਿਨ ਦਾ ਸਮਾਂ ਦਿੱਤਾ ਅਤੇ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਨ ‘ਚ ਅਸਫਲ ਰਹਿੰਦੀ ਹੈ ਤਾਂ ਉਹ ‘ਪੂਰੇ ਦੇਸ਼’ ਨਾਲ ਰਾਜਧਾਨੀ ਪਰਤਣਗੇ। ਇੱਥੇ ਜਿਨਾਹ ਐਵੇਨਿਊ ਵਿਖੇ ‘ਆਜ਼ਾਦੀ ਮਾਰਚ’ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ, ਇਮਰਾਨ ਨੇ ਆਪਣੀ ਪਾਰਟੀ ਦੇ ਪ੍ਰਦਰਸ਼ਨਾਂ ਨੂੰ ਰੋਕਣ ਲਈ ਛਾਪੇ ਅਤੇ ਗ੍ਰਿਫ਼ਤਾਰੀਆਂ ਵਰਗੀਆਂ “ਚਾਲਾਂ” ਦੀ ਵਰਤੋਂ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ। ਹਾਲਾਂਕਿ, ਉਨ੍ਹਾਂ ਨੇ ਮਾਮਲੇ ਦਾ ਨੋਟਿਸ ਲੈਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਜੀਓ ਨਿਊਜ਼ ਨੇ ਇਮਰਾਨ ਦੇ ਹਵਾਲੇ ਨਾਲ ਕਿਹਾ ਕਿ ਆਯਤਿਤ ਸਰਕਾਰ ਨੂੰ ਮੇਰਾ ਸੰਦੇਸ਼ ਵਿਧਾਨ ਸਭਾਵਾਂ ਨੂੰ ਭੰਗ ਕਰਨ ਅਤੇ ਚੋਣਾਂ ਦਾ ਐਲਾਨ ਕਰਨ ਦਾ ਹੈ, ਨਹੀਂ ਤਾਂ, ਮੈਂ ਛੇ ਦਿਨਾਂ ਬਾਅਦ ਮੁੜ ਤੋਂ ਇਸਲਾਮਾਬਾਦ ਵਾਪਸ ਆਵਾਂਗਾ। ਉਹਨਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਵੱਡੀ ਜ਼ਿੰਮੇਵਾਰੀ ਹੈ। ਖਾਨ ਨੇ ਸਵਾਲ ਕੀਤਾ ਕਿ ਲੋਕਤੰਤਰ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਕਿੱਥੇ ਨਹੀਂ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਥਰੂ ਗੈਸ ਦੇ ਗੋਲਿਆਂ, ਪੁਲਸ ਦੇ ਛਾਪਿਆਂ ਅਤੇ ਗ੍ਰਿਫ਼ਤਾਰੀਆਂ ਦਾ ਸਾਹਮਣਾ ਕਰਨਾ ਪਿਆ। ਇਮਰਾਨ ਨੇ ਕਿਹਾ ਕਿ ਮੈਂ ਫ਼ੈਸਲਾ ਕੀਤਾ ਸੀ ਕਿ ਜਦੋਂ ਤੱਕ ਸਰਕਾਰ ਵਿਧਾਨ ਸਭਾਵਾਂ ਭੰਗ ਨਹੀਂ ਕਰ ਦਿੰਦੀ ਅਤੇ ਚੋਣਾਂ ਦਾ ਐਲਾਨ ਨਹੀਂ ਕਰ ਦਿੰਦੀ, ਮੈਂ ਇੱਥੇ ਹੀ ਬੈਠਾਂਗਾ, ਪਰ ਮੈਂ ਪਿਛਲੇ ਚੌਵੀ ਘੰਟਿਆਂ ਦੌਰਾਨ ਜੋ ਦੇਖਿਆ ਹੈ, ਉਹ ਇਹ ਹੈ ਕਿ (ਸਰਕਾਰ) ਦੇਸ਼ ਨੂੰ ਅਰਾਜਕਤਾ ਵੱਲ ਲਿਜਾ ਰਹੀ ਹੈ। ਸਰਕਾਰ ਵੀ ਦੇਸ਼ ਅਤੇ ਪੁਲਸ ਵਿਚਕਾਰ ਇੱਕ ਖਾਈ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੋਈਆਂ ਝੜਪਾਂ ਵਿੱਚ ਉਹਨਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪੰਜ ਪ੍ਰਦਰਸ਼ਨਕਾਰੀ ਮਾਰੇ ਗਏ।
ਇਮਰਾਨ ਵੱਲੋਂ ਸ਼ਰੀਫ ਨੂੰ ਚੋਣਾਂ ਕਰਾਉਣ ਲਈ 6 ਦਿਨ ਦਾ ਸਮਾਂ

Comment here