ਸਿਆਸਤਖਬਰਾਂਦੁਨੀਆ

ਇਮਰਾਨ ਵੱਲੋੰ ਮੁੜ ਭਾਰਤ ਦੀ ਤਾਰੀਫ!!!

ਲਾਹੌਰ –ਹਾਲ ਹੀ ਵਿੱਚ ਪਾਕਿਸਤਾਨ ਦੀ ਸੱਤਾ ਤੋਂ ਬਾਹਰ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵਾਰ ਫਰੇ ਭਾਰਤ ਦੀ ਤਾਰੀਫ ਕੀਤੀ ਹੈ। ਉਹਨਾਂ ਨੇ ਪਾਕਿਸਤਾਨ ਦੇ ਫ਼ੌਜੀ ਅਦਾਰੇ ਨੂੰ ਅਸਿੱਧੇ ਤੌਰ ‘ਤੇ ਚੇਤਾਵਨੀ ਦਿੱਤੀ ਹੈ। ਇਮਰਾਨ ਖਾਨ ਨੇ ਉਨ੍ਹਾਂ ਲੋਕਾਂ ਨੂੰ ਚੋਣਾਂ ਕਰਵਾ ਕੇ ‘ਭੁੱਲ ਸੁਧਾਰਨ’ ਦੀ ਚੇਤਾਵਨੀ ਦਿੱਤੀ ਹੈ, ਜੋ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ‘ਚ ਸ਼ਾਮਲ ਸਨ। ਇਮਰਾਨ ਨੇ ਕਿਹਾ ਕਿ ਜੇਕਰ ਚੋਣਾਂ ਨਹੀਂ ਕਰਵਾਈਆਂ ਗਈਆਂ ਤਾਂ ਉਨ੍ਹਾਂ ਦੇ ਸਮਰਥਕ ਰਾਜਧਾਨੀ ‘ਚ ਪਹੁੰਚ ਕੇ ‘ਆਯਾਤ’ ਸਰਕਾਰ ਦਾ ਤਖਤਾ ਪਲਟ ਦੇਣਗੇ। ਉਹ ਲਾਹੌਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਇਮਰਾਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਨਵੀਂ ਗਠਜੋੜ ਸਰਕਾਰ ਅਤੇ ਨਵੀਂ ਸਰਕਾਰ ਨੂੰ ਸੱਤਾ ‘ਚ ਲਿਆਉਣ ਵਾਲਿਆਂ ‘ਤੇ ਨਿਸ਼ਾਨਾ ਸਾਧਿਆ। ਇਮਰਾਨ ਸਰਕਾਰ ਨੂੰ 10 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ ‘ਚ ਬੇਭਰੋਸਗੀ ਮਤਾ ਪਾਸ ਕਰਕੇ ਬੇਦਖ਼ਲ ਕਰ ਦਿੱਤਾ ਗਿਆ ਸੀ। ਫੌਜੀ ਅਦਾਰੇ ਦੇ ਅਸਿੱਧੇ ਸੰਦਰਭ ਵਿੱਚ ਖਾਨ ਨੇ ਕਿਹਾ, “ਜਿਨ੍ਹਾਂ ਲੋਕਾਂ ਨੇ ਮੇਰੀ ਸਰਕਾਰ ਨੂੰ ਬੇਦਖ਼ਲ ਕਰਨ ਦੀ ਗ਼ਲਤੀ ਕੀਤੀ ਹੈ, ਉਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਨਵੇਂ ਸਿਰੇ ਤੋਂ ਚੋਣਾਂ ਕਰਵਾ ਕੇ ਆਪਣੀ ਗ਼ਲਤੀ ਨੂੰ ਸੁਧਾਰਨਾ ਚਾਹੀਦਾ ਹੈ।” ਇਸ ਦੌਰਾਨ ਇਮਰਾਨ ਨੇ ਪਾਕਿਸਤਾਨ ਦੇ ਉਲਟ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਭਾਰਤ ਦੀ ਵਿਦੇਸ਼ ਨੀਤੀ ਆਪਣੇ ਲੋਕਾਂ ਲਈ ਹੈ। ਸਾਡੀ ਵਿਦੇਸ਼ ਨੀਤੀ ਦੂਜਿਆਂ ਲਈ ਕਿਵੇਂ ਹੋ ਸਕਦੀ ਹੈ।’ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ ‘ਤੇ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਦੀ ਤਾਰੀਫ਼ ਕੀਤੀ ਹੈ। ਹਾਲਾਂਕਿ ਸੱਤਾ ਚ ਰਹਿੰਦਿਆਂ ਉਹ ਭਾਰਤ ਨਾਲ ਸੁਖਾਵੇਂ ਸੰਬੰਧਾਂ ਲਈ ਕੋਈ ਵੀ ਉਪਰਾਲਾ ਨਹੀੰ ਕਰ ਸਕੇ।

Comment here