ਕਾਬੁਲ-ਲੰਘੇ ਦਿਨੀਂ ਕੰਧਾਰ ਦੀ ਇਮਾਮ ਬਾਰਗਾਹ ਮਸਜਿਦ ਵਿੱਚ ਬੰਬ ਧਮਾਕੇ ਵਿੱਚ ਹੁਣ ਤੱਕ 16 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ 40 ਲੋਕ ਜ਼ਖਮੀ ਹੋਏ ਹਨ। ਇਹ ਇੱਕ ਸ਼ੀਆ ਮਸਜਿਦ ਹੈ, ਜਿਸ ਵਿੱਚ ਲੋਕ ਸ਼ੁੱਕਰਵਾਰ ਦੀ ਨਮਾਜ਼ ਲਈ ਇਕੱਠੇ ਹੋਏ ਸਨ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਸਈਦ ਕੋਸਤੀ ਨੇ ਕਿਹਾ ਕਿ ਇਸ ਧਮਾਕੇ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਖਬਰ ਹੈ। ਤਾਲਿਬਾਨ ਦੇ ਵਿਸ਼ੇਸ਼ ਬਲ ਮੌਕੇ ’ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਕਿ ਇਹ ਕਿਸ ਤਰ੍ਹਾਂ ਦਾ ਧਮਾਕਾ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉੱਤਰੀ ਅਫਗਾਨਿਸਤਾਨ ਦੀ ਇੱਕ ਸ਼ੀਆ ਮਸਜਿਦ ਵਿੱਚ ਹੋਏ ਧਮਾਕੇ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸੈਂਕੜੇ ਲੋਕ ਨਮਾਜ਼ ਅਦਾ ਕਰ ਰਹੇ ਸਨ। ਇਸਲਾਮਿਕ ਸਟੇਟ ਖੁਰਾਸਾਨ ਨੇ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ।
Comment here