ਅਪਰਾਧਸਿਆਸਤਖਬਰਾਂਦੁਨੀਆ

ਇਸਲਾਮਿਕ ਸਟੇਟ ਖੁਰਾਸਾਨ ਨੇ ਲਈ ਪੇਸ਼ਾਵਰ ’ਚ ਸਿੱਖ ਹਕੀਮ ਦੇ ਕਤਲ ਦੀ ਜ਼ਿੰਮੇਵਾਰੀ

ਪੇਸ਼ਾਵਰ-ਇਸਲਾਮਿਕ ਸਟੇਟ ਖੁਰਾਸਾਨ (ਆਈ.ਐੱਸ.ਆਈ.ਐੱਸ.-ਕੇ) ਨੇ ਪੇਸ਼ਾਵਰ ਸ਼ਹਿਰ ਵਿਚ ਇਕ ਮਸ਼ਹੂਰ ਸਿੱਖ ਹਕੀਮ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਸਮੂਹ ਇਸਲਾਮਿਕ ਸਟੇਟ ਅਫ਼ਗਾਨਿਸਤਾਨ ਨਾਲ ਜੁੜਿਆ ਹੋਇਆ ਹੈ। ਪੁਲਸ ਨੇ ਦੱਸਿਆ ਕਿ ਹਕੀਮ ਸਰਦਾਰ ਸਤਮਨ ਸਿੰਘ (ਖਾਲਸਾ) ਆਪਣੇ ਕਲੀਨਿਕ ਵਿਚ ਸੀ, ਉਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਉਸ ਦੇ ਕਮਰੇ ਵਿਚ ਦਾਖਲ ਹੋਏ ਅਤੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਅਪਰਾਧੀ ਉਥੋਂ ਭੱਜ ਗਏ।
ਪੁਲਸ ਨੇ ਕਿਹਾ ਕਿ ਯੂਨਾਨੀ ਡਾਕਟਰ ਸਿੰਘ ਨੂੰ 4 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਈ.ਐੱਸ.ਆਈ.ਐੱਸ.-ਕੇ ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਇਕ ਵੀਡੀਓ ਵਿਚ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਪੰਜਾਬ ਪੁਲਸ ਅਨੁਸਾਰ ਸਿੰਘ ਇਕ ਦਿਨ ਪਹਿਲਾਂ ਹਸਨ ਅਬਦਾਲ ਤੋਂ ਪੇਸ਼ਾਵਰ ਆਏ ਸਨ। ਉਹ ਸਿੱਖ ਭਾਈਚਾਰੇ ਵਿਚ ਪ੍ਰਸਿੱਧ ਹਸਤੀ ਸਨ। ਉਹ ਪੇਸ਼ਾਵਰ ਦੇ ਚਰਸੱਦਾ ਰੋਡ ’ਤੇ ਧਰਮਿੰਦਰ ਫਾਰਮੇਸੀ ਦੇ ਨਾਂ ’ਤੇ ਕਲੀਨਿਕ ਚਲਾ ਰਹੇ ਸਨ। ਉਹ ਪਿਛਲੇ 20 ਸਾਲਾਂ ਤੋਂ ਸ਼ਹਿਰ ਵਿਚ ਰਹਿ ਰਿਹੇ ਸਨ। ਸਿੰਘ (45) ਆਪਣੇ ਪਿੱਛੇ ਪਤਨੀ, ਤਿੰਨ ਧੀਆਂ ਅਤੇ ਦੋ ਪੁੱਤਰ ਛੱਡ ਗਏ ਹਨ। ਖੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਅਤੇ ਪੁਲਸ ਨੂੰ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਕਦਮ ਚੁੱਕਣ ਦਾ ਹੁਕਮ ਦਿੱਤਾ।

Comment here