ਸਿਆਸਤਖਬਰਾਂਚਲੰਤ ਮਾਮਲੇ

ਇਸ ਵਾਰ ਭਾਜਪਾ ਲਈ ਚੌਣਤੀਪੂਰਵਕ ਹੋਣਗੀਆਂ ਲੋਕ ਸਭਾ ਚੋਣਾਂ : ਥਰੂਰ

ਨਵੀਂ ਦਿੱਲੀ-ਭਾਰਤ ਵਿੱਚ ਹੁਣ ਤੋਂ ਹੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਭੁੱਖ ਚੁੱਕੀ ਹੈ। ਇਸ ਸੰਬੰਧੀ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਇਕ ਇੰਟਰਵਿਊ ’ਚ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਰੋਮਾਂਚਕ ਹੋਣਗੀਆਂ। ਵਿਰੋਧੀ ਧਿਰ ਹਰ ਸੰਸਦੀ ਹਲਕੇ ਵਿੱਚ ਜੇ ਭਾਰਤੀ ਜਨਤਾ ਪਾਰਟੀ ਵਿਰੁੱਧ ਇਕ ਹੀ ਉਮੀਦਵਾਰ ਖੜ੍ਹਾ ਕਰਦੀ ਹੈ ਤਾਂ ਸੱਤਾਧਾਰੀ ਪਾਰਟੀ ਨੂੰ ‘ਬਹੁਤ ਸੱਟ’ ਲੱਗੇਗੀ। ਥਰੂਰ ਨੇ ਇਕ ਇੰਟਰਵਿਊ ’ਚ ਕਿਹਾ ਕਿ ਇਸ ਵਾਰ ਭਾਜਪਾ ਲਈ 2019 ਵਾਂਗ ਕਈ ਸੂਬਿਆਂ ’ਚ ਵਿਰੋਧੀ ਧਿਰ ਦਾ ਸਫ਼ਾਇਆ ਕਰਨਾ ਆਸਾਨ ਨਹੀਂ ਹੋਵੇਗਾ।
ਇਹ ਪੁੱਛੇ ਜਾਣ ’ਤੇ ਕਿ ਕੀ ਕਾਂਗਰਸ ਕਿਸੇ ਵਿਰੋਧੀ ਗਠਜੋੜ ਦਾ ਕੇਂਦਰ ਬਿੰਦੂ ਹੋਵੇਗੀ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਤੋਂ ਇਲਾਵਾ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜਿਸ ਦੀ ਰਾਸ਼ਟਰੀ ਪੱਧਰ ’ਤੇ ਮੌਜੂਦਗੀ ਹੈ । ਦੇਸ਼ ਦੇ ਕੁਝ ਹਿੱਸਿਆਂ ਜਿਵੇਂ ਕਿ ਕੇਰਲਾ ਅਤੇ ਤਾਮਿਲਨਾਡੂ ਵਿੱਚ ਤਾਂ ਸਾਡੀ ਮੌਜੂਦਗੀ ਉਸ ਨਾਲੋਂ ਵੀ ਮਜ਼ਬੂਤ ​​ਹੈ । ਥਰੂਰ ਨੇ ਕਿਹਾ ਕਿ ਭਾਜਪਾ ਨੂੰ ਪਿਛਲੀਆਂ ਦੋ ਚੋਣਾਂ ’ਚ 31 ਅਤੇ 37 ਫ਼ੀਸਦੀ ਵੋਟਾਂ ਮਿਲੀਆਂ ਸਨ। ਇਹ ਸਬਕ ਹੈ ਕਿ ਇਕ ਖੰਡਿਤ ਵਿਰੋਧੀ ਧਿਰ ਭਾਜਪਾ ਲਈ ਮਦਦਗਾਰ ਹੋ ਸਕਦੀ ਹੈ। ਬਿਹਾਰ ਵਿੱਚ ਜਨਤਾ ਦਲ (ਯੂ) ਦੇ ਭਾਜਪਾ ਤੋਂ ਵੱਖ ਹੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੀਆਂ ਚੀਜ਼ਾਂ ਬਦਲ ਗਈਆਂ ਹਨ।

Comment here