ਸਿਆਸਤਖਬਰਾਂ

ਇਸ ਵਾਰ ਵੀ ਦਿੱਲੀ ਚ ਨਹੀਂ ਵੱਜਣਗੇ ਪਟਾਕੇ

ਮਾਮਲਾ ਵਧ ਰਹੇ ਪ੍ਰਦੂਸ਼ਣ ਦਾ
ਦਿੱਲੀ ਸਰਕਾਰ ਨੇ ਲਾਈ ਪੂਰਨ ਪਾਬੰਦੀ
ਨਵੀਂ ਦਿੱਲੀ- ਸਰਦੀ ਰੁੱਤ ਦੀ  ਸ਼ੁਰੂਆਤ ਦੇ ਨਾਲ ਦਿੱਲੀ ’ਚ ਹਵਾ ਦੀ ਗੁਣਵੱਤਾ ਵਿੱਚ ਸੰਭਾਵਤ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੇ ਭੰਡਾਰਨ, ਵਿਕਰੀ ਤੇ ਵਰਤੋਂ ’ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, “ਪਿਛਲੇ ਸਾਲ ਦੀ ਤਰ੍ਹਾਂ ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖ਼ਤਰਨਾਕ ਸਥਿਤੀ ਦੇ ਮੱਦੇਨਜ਼ਰ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਰਤੋਂ ਭੰਡਾਰਨ, ਵਿਕਰੀ ਤੇ ਵਰਤੋਂ ’ਤੇ ਪੂਰਨ ਪਾਬੰਦੀ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।” ਇਹ ਫੈਸਲਾ ਤਿਉਹਾਰਾਂ ਦੇ ਸੀਜ਼ਨ ਤੋਂ ਕੁਝ ਦਿਨ ਪਹਿਲਾਂ ਆਇਆ ਹੈ। ਇਸ ਸਾਲ ਦੀਵਾਲੀ 4 ਨਵੰਬਰ ਨੂੰ ਮਨਾਈ ਜਾਵੇਗੀ। ਖਾਸ ਗੱਲ ਇਹ ਹੈ ਕਿ ਦਿੱਲੀ ਸਰਕਾਰ ਵੱਲੋਂ ਕਈ ਏਜੰਸੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ 21 ਸਤੰਬਰ ਤੱਕ ਸ਼ਹਿਰ ਵਿੱਚ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਵੱਖ-ਵੱਖ ਕਾਰਕਾਂ ਦੇ ਪ੍ਰਬੰਧਨ ਬਾਰੇ ਵਿਸਤ੍ਰਿਤ ਯੋਜਨਾ ਪੇਸ਼ ਕਰਨ।

Comment here