ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਹੋਈ ਸੜਕ ਹਾਦਸੇ ‘ਚ ਮੌਤ

ਪਟਿਆਲਾ-ਇੰਗਲੈਂਡ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਦੇ ਪਿੰਡ ਘੜਾਮ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸ ਸੰਧੂ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਆਏ ਦਿਨ ਮੁੰਡੇ-ਕੁੜੀਆਂ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਪਟਿਆਲਾ ਵਿਚ ਪਿਛਲੇ ਦਿਨੀਂ ਖਾਲਸਾ ਮੁਹੱਲੇ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਸੀ। ਉਸ ਤੋਂ ਪਹਿਲਾ ਵੀ ਕਈ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਦਿਲ ਦਾ ਦੌਰਾ ਜਾਂ ਫਿਰ ਸੜਕ ਹਾਦਸੇ ਵਿਚ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ।

Comment here